Weather Report: ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਦਾ ਦੌਰ ਚਲ ਰਿਹਾ ਹੈ। ਕੇਰਲ, ਕਰਨਾਟਕ ਅਤੇ ਤੇਲੰਗਾਨਾ ਵਰਗੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਰਾਜਾਂ ਵਿੱਚ ਵੀ ਬਰਸਾਤ ਦਾ ਦੌਰ ਜਾਰੀ ਹੈ। ਭਾਰੀ ਬਰਸਾਤ ਕਰਕੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ, ਹਰਿਆਣਾ ਸਮੇਤ ਹੋਰ ਕਈ ਸੂਬਿਆਂ ਵਿੱਚ ਮੀਂਹ ਤੇ ਹਨੇਰੀ ਚੱਲਣ ਦੀਆਂ ਖ਼ਬਰਾਂ ਮਿਲੀਆਂ।
ਪੰਜਾਬ ਦੀ ਗੱਲ ਕੀਤੀ ਜਾਏ ਤਾਂ ਅੱਜ ਯਾਨਿ ਐਤਵਾਰ ਨੂੰ ਮੀਂਹ ਪੈਣ ਕਾਰਨ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਇਸ ਦੇ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਅੱਜ ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਕੁਝ ਥਾਵਾਂ ’ਤੇ ਮੀਂਹ ਪਿਆ। ਇਸ ਦੇ ਨਾਲ ਹੀ ਪੱਛਮੀ ਮਾਲਵੇ ਦੀਆਂ ਵੱਖ-ਵੱਖ ਥਾਵਾਂ 'ਤੇ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਇਸ ਤੋਂ ਬਾਅਦ 8 ਅਗਸਤ ਤੋਂ ਮੌਸਮ 'ਚ ਬਦਲਾਅ ਆਵੇਗਾ ਅਤੇ ਜੇਕਰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ ਤਾਂ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਜਾਵੇਗਾ।
ਪਠਾਨਕੋਟ, ਹੋਸ਼ਿਆਰਪੁਰ ਤੇ ਰੂਪਨਗਰ 'ਚ ਭਾਰੀ ਮੀਂਹ ਦੇ ਨਾਲ ਤੇਜ਼ ਮੀਂਹ ਤੇ ਹਨੇਰੀ ਚੱਲੀ। ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਹੋਈ ਹੈ।
ਦੂਜੇ ਪਾਸੇ ਹਰਿਆਣਾ ਵਿੱਚ ਵੀ ਇਹੀ ਮੰਜ਼ਰ ਦੇਖਣ ਨੂੰ ਮਿਲਿਆ। ਸੂਬੇ 'ਚ ਕੁਝ ਥਾਵਾਂ 'ਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਗੁਰੁਗਰਾਮ, ਮੇਵਾਤ, ਪਲਵਲ ਫਰੀਦਾਬਾਦ 'ਚ ਤੇਜ਼ ਮੀਂਹ ਤੇ ਹਨੇਰੀ ਚੱਲਣ ਨਾਲ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ।
ਮਾਨਸੂਨ ਨੇ 13 ਜੂਨ ਨੂੰ ਹੀ ਹਰਿਆਣਾ ਵਿੱਚ ਦਸਤਕ ਦੇ ਦਿੱਤੀ ਸੀ। ਇੱਕ ਮਹੀਨੇ ਦੀ ਦੇਰੀ ਤੋਂ ਬਾਅਦ ਵੀ ਇਸ ਵਾਰ ਮਾਨਸੂਨ ਦੀ ਬਾਰਿਸ਼ ਨੇ 11 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪਾਣੀਪਤ 'ਚ ਹੁਣ ਤੱਕ 338 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਜੋ ਕਿ ਆਮ ਨਾਲੋਂ 56 ਫੀਸਦੀ ਵੱਧ ਹੈ। ਮੀਂਹ ਨੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਤਾਂ ਦੂਰ ਰੱਖਿਆ ਪਰ ਪਾਣੀ ਭਰਨ ਨਾਲ ਲੋਕਾਂ ਲਈ ਮੁਸੀਬਤ ਬਣ ਗਈ ਹੈ। ਮੀਂਹ ਨਾਲ ਜਿੱਥੇ ਝੋਨੇ ਦੀ ਫ਼ਸਲ ਨੂੰ ਫਾਇਦਾ ਹੋਇਆ ਹੈ, ਉੱਥੇ ਸਬਜ਼ੀਆਂ ਦੀ ਫ਼ਸਲ ਖ਼ਰਾਬ ਹੋ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Haryana, Monsoon, Monsoon in india, Monsoon season, Punjab