ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਲਈ ਕੜਾਕੇ ਦੀ ਠੰਢ ਤੋਂ ਰਾਹਤ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਦੱਸਿਆ ਕਿ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ, ਦਿੱਲੀ, ਯੂਪੀ, ਬਿਹਾਰ, ਝਾਰਖੰਡ ਵਿੱਚ ਸੀਤ ਲਹਿਰ ਦਾ ਪ੍ਰਕੋਪ ਨਹੀਂ ਰਹੇਗਾ।
ਹਾਲਾਂਕਿ, ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲੀਅਨ ਖੇਤਰ ਦੇ ਮੌਸਮ ਵਿੱਚ ਤਬਦੀਲੀ ਦੀ ਪੂਰੀ ਉਮੀਦ ਹੈ। ਇਸ ਦਾ ਅਸਰ 20 ਤੋਂ 26 ਜਨਵਰੀ ਤੱਕ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਕਾਰਨ 23 ਤੋਂ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।
ਹਾਲਾਂਕਿ, ਮੀਂਹ ਨਾਲ ਵੀ ਤਾਪਮਾਨ ਵਿਚ ਗਿਰਾਵਟ ਨਹੀਂ ਹੋਵੇਗੀ। ਆਈਐਮਡੀ ਅਨੁਸਾਰ ਅਗਲੇ 24 ਘੰਟਿਆਂ ਵਿੱਚ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਯੂਪੀ, ਬਿਹਾਰ, ਝਾਰਖੰਡ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।
ਇਹ ਕੱਲ੍ਹ ਤੋਂ ਸ਼ੁਰੂ ਹੋ ਗਿਆ ਹੈ, ਜਦੋਂ ਦਿਨ ਦਾ ਤਾਪਮਾਨ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਸੀ। ਮੌਸਮ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ 22 ਜਨਵਰੀ ਤੱਕ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਨ੍ਹਾਂ ਰਾਜਾਂ ਵਿਚ ਬਾਰਿਸ਼ ਪੈਣ ਦੀ ਸੰਭਾਵਨਾ
ਇਸ ਦੇ ਨਾਲ ਹੀ 23 ਤੋਂ 27 ਜਨਵਰੀ ਤੱਕ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਦਾ ਇੱਕ ਹੋਰ ਦੌਰ ਸੰਭਵ ਹੈ। ਉੱਤਰ ਪੱਛਮੀ ਮੱਧ ਅਤੇ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਉੱਤਰੀ ਮੱਧ ਪ੍ਰਦੇਸ਼, ਹਰਿਆਣਾ, ਪੂਰਬੀ ਉੱਤਰ ਪ੍ਰਦੇਸ਼ ਆਦਿ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੂਰਬੀ ਮੱਧ ਪ੍ਰਦੇਸ਼ ਵਿੱਚ ਸਭ ਤੋਂ ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਰਿਹਾ। ਬਿਹਾਰ, ਉੱਤਰੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਦੱਖਣੀ ਹਰਿਆਣਾ ਵਿੱਚ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲਿਆ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਬਿਹਾਰ, ਉੜੀਸਾ, ਅਸਾਮ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਛਾਈ ਰਹੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hot Weather, Weather