ਨਵਾਂ ਸਾਲ ਚੜ੍ਹ ਚੁੱਕਿਆ ਹੈ। ਠੰਢ ਨੇ ਨਵੇਂ ਸਾਲ ‘ਤੇ ਉੱਤਰ ਭਾਰਤ ਵਿੱਚ ਖ਼ੂਬ ਕਹਿਰ ਢਾਇਆ। ਹੁਣ ਮੌਸਮ ਵਿਭਾਗ ਨੇ ਠੰਢ ਹੋਰ ਵਧਣ ਦੀ ਚੇਤਾਵਨੀ ਜਾਰੀ ਕਰ ਦਿਤੀ ਹੈ। ਜੀ ਹਾਂ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਦਾ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕਰ ਦਿਤਾ ਗਿਆ ਹੈ। ਦਸ ਦਈਏ ਕਿ ਮੌਸਮ ਵਿਭਾਗ ਨੇ ਕ੍ਰਮਵਾਰ 4, 5 ਤੇ 6 ਜਨਵਰੀ ਨੂੰ ਭਾਰੀ ਮੀਂਹ ਪੈਣ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਜਦਕਿ 7, 8 ਤੇ 9 ਜਨਵਰੀ ਨੂੰ ਪੰਜਾਬ ਹਰਿਆਣਾ ਦੇ ਕਈ ਇਲਾਕਿਆਂ ਵਿਚ ਹਲਕੀ ਬੂੰਦਾ ਬਾਂਦੀ ਹੋ ਸਕਦੀ ਹੈ।
ਹੋਰ ਵਧੇਗੀ ਠੰਢ
ਮੌਸਮ ਵਿਭਾਗ ਦੇ ਮੁਤਾਬਕ 4 ਜਨਵਰੀ 2022 ਤੋਂ ਇੱਕ ਤਾਜ਼ਾ ਸਰਗਰਮ ਪੱਛਮੀ ਗੜਬੜ ਅਤੇ ਇਸ ਨਾਲ ਜੁੜੇ ਚੱਕਰਵਾਤ ਚੱਕਰਵਾਤ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਪ੍ਰਭਾਵਿਤ ਕਰਨ ਦੀ ਬਹੁਤ ਸੰਭਾਵਨਾ ਹੈ। ਇਸ ਦੇ ਪ੍ਰਭਾਵ ਅਧੀਨ 4 ਤੋਂ 6 ਜਨਵਰੀ ਤੱਕ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ ਬਰਸਾਤ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਜਿਸ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆ ਸਕਦੀ ਹੈ। ਸੋਮਵਾਰ ਦੀ ਗੱਲ ਕੀਤੀ ਜਾਏ ਤਾਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ (ਪਠਾਨਕੋਟ) ਦਰਜ ਕੀਤਾ ਗਿਆ। ਜਦਕਿ ਘੱਟੋ ਘੱਟ ਤਾਪਮਾਨ 2.8 ਡਿਗਰੀ (ਬਠਿੰਡਾ) ਦਰਜ ਕੀਤਾ ਗਿਆ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਹਰਿਆਣਾ ਦੀ ਗੱਲ ਕਰੀਏ ਤਾਂ ਇਥੇ ਰਾਜਧਾਨੀ ਚੰਡੀਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 22.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਘੱਟੋ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਹਿਸਾਰ ਵਿਚ ਰਿਕਾਰਡ ਕੀਤਾ ਗਿਆ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ
ਇਸ ਦੇ ਨਾਲ ਹੀ ਮੌਸਮ ਨੇ ਇੱਕ ਅਡਵਾਈਜ਼ਰੀ ਜਾਰੀ ਕਰ ਮੀਂਹ ਦੌਰਾਨ ਲੋਕਾਂ ਨੂੰ ਵਾਹਨ ਸੰਭਲ ਕੇ ਚਲਾਉਣ ਦੀ ਚੇਤਾਵਨੀ ਦਿਤੀ ਹੈ। ਕਿਉਂਕਿ ਪਹਾੜਾਂ ‘ਤੇ ਭਾਰੀ ਬਰਫ਼ਬਾਰੀ ਹੋਵੇਗੀ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿਚ ਬਰਸਾਤ ਹੋਵੇਗੀ। ਇਸ ਦੌਰਾਨ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਕਿਸਾਨਾਂ ਲਈ ਅਲਰਟ
ਕਿਸਾਨਾਂ ਲਈ ਮੌਸਮ ਵਿਭਾਗ ਦਾ ਕਹਿਣੈ ਕਿ ਕਿਸਾਨ ਇਸ ਦੌਰਾਨ ਆਪਣੀਆਂ ਪੱਕੀਆਂ ਫ਼ਸਲਾਂ ਨੂੰ ਅਜਿਹੀ ਥਾਂ ‘ਤੇ ਸੰਭਾਲ ਕੇ ਰੱਖਣ ਜਿਥੇ ਬਰਸਾਤੀ ਪਾਣੀ ਉਨ੍ਹਾਂ ਨੂੰ ਖ਼ਰਾਬ ਨਾ ਕਰ ਸਕੇ। ਇਸ ਦੇ ਨਾਲ ਬਰਸਾਤ ਦੇ ਮੌਸਮ ਵਿਚ ਕਿਸਾਨਾਂ ਨੂੰ ਖੇਤਾਂ ਵਿਚ ਸਿੰਚਾਈ ਕਰਨ ਜਾਂ ਫ਼ਸਲਾਂ ‘ਤੇ ਕਿਸੇ ਵੀ ਤਰ੍ਹਾਂ ਦੀ ਦਵਾਈ ਛਿੜਕਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਪੱਛਮੀ ਗੜਬੜੀ ਮੌਸਮ ‘ਚ ਬਦਲਾਅ ਦਾ ਕਾਰਨ
ਮੌਸਮ ਵਿਭਾਗ ਦਾ ਕਹਿਣੈ ਕਿ ਪੱਛਮੀ ਗੜਬੜੀ ਦਾ ਦਬਾਅ ਵਧਣ ਕਾਰਨ ਪਹਾੜਾਂ ‘ਤੇ ਮੌਸਮ ਦਾ ਮਿਜ਼ਾਜ ਬਦਲਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਉੱਤਰ ਭਾਰਤ ਦੇ ਪਹਾੜੀ ਇਲਾਕਿਆਂ (ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਉੱਤਰਾਖੰਡ) ‘ਤੇ ਬਰਫ਼ਬਾਰੀ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਸ਼ਿਮਲਾ ਵਿੱਚ ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 4 ਡਿਗਰੀ ਜਦਕਿ ਘੱਟੋ ਘੱਟ ਤਾਪਮਾਨ ਮਾਈਨਸ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 4 ਜਨਵਰੀ ਯਾਨਿ ਮੰਗਲਵਾਰ ਤੋਂ ਪਹਾੜਾਂ ‘ਤੇ ਮੀਂਹ ਤੇ ਬਰਫ਼ਬਾਰੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਦੇ ਮੁਤਾਬਕ ਪਹਾੜਾਂ ‘ਤੇ ਬਰਫ਼ਬਾਰੀ ਤੇ ਭਾਰੀ ਮੀਂਹ ਕਾਰਨ ਮੈਦਾਨੀ ਇਲਾਕਿਆਂ ;ਚ ਤਾਪਮਾਨ ਘਟੇਗਾ। ਇਸ ਦਾ ਸਭ ਤੋਂ ਜ਼ਿਆਦਾ ਅਸਰ ਪੰਜਾਬ ਤੇ ਚੰਡੀਗੜ੍ਹ ਵਿਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਮੰਨੀ ਜਾਏ ਤਾਂ ਸੋਮਵਾਰ ਨੂੰ ਧੁੱਪ ਨਿਕਲਣ ਨਾਲ ਤਾਪਮਾਨ ਥੋੜ੍ਹਾ ਵਧੇਗਾ, ਪਰ ਨਾਲ ਹੀ ਸੀਤ ਲਹਿਰ ਦਾ ਵੀ ਜ਼ੋਰ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Chandigarh, Delhi, Haryana, Heavy rain fall, Himachal, Hisar, Ludhiana, Manali, Patiala, Punjab, Shimla, Snowfall, Snowstrom, Weather