ਉੱਤਰ ਭਾਰਤ `ਚ ਮੌਸਮ ਨੇ ਇੱਕ ਵਾਰ ਫ਼ਿਰ ਤੋਂ ਕਰਵਟ ਬਦਲੀ ਹੈ। ਕੜਾਕੇ ਦੀ ਠੰਢ ਤੋਂ ਬਾਅਦ ਹੁਣ ਗਰਮੀ ਨੇ ਬੇਹਾਲ ਕਰਕੇ ਰੱਖਿਆ ਹੋਇਆ ਹੈ। ਪੰਜਾਬ ਦੀ ਗੱਲ ਕੀਤੀ ਜਾਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ (ਬਠਿੰਡਾ) ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 19.2 ਡਿਗਰੀ ਸੈਲਸੀਅਸ (ਬਠਿੰਡਾ) ਰਿਕਾਰਡ ਕੀਤਾ ਗਿਆ।ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਦੂਜੇ ਪਸੇ ਹਰਿਆਣਾ ਸੂਬੇ ਦੀ ਗੱਲ ਕੀਤੀ ਜਾਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ (ਨਾਰਨੌਲ) ਦਰਜ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ (ਕਰਨਾਲ) ਰਿਕਾਰਡ ਕੀਤਾ ਗਿਆ। 38 ਡਿਗਰੀ ਨਾਲ ਹਰਿਆਣਾ `ਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿਤੇ ਹਨ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:
ਬੁਰੀ ਖ਼ਬਰ ਇਹ ਹੈ ਕਿ ਅਗਲੇ ਇੱਕ ਹਫ਼ਤੇ ਤੱਕ ਇਸ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਆਸ ਨਹੀਂ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ ਤੇ ਰਾਜਧਾਨੀ ਚੰਡੀਗੜ੍ਹ `ਚ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫ਼ਿਲਹਾਲ ਮੌਸਮ ਵਿਭਾਗ ਨੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heat wave, IMD forecast, North India, Weather