Home /News /punjab /

Weather Update: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦੀ ਫਿਕਰਮੰਦੀ ਵਧਾਈ

Weather Update: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦੀ ਫਿਕਰਮੰਦੀ ਵਧਾਈ

Weather Update: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦੀ ਫਿਕਰਮੰਦੀ ਵਧਾਈ

Weather Update: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਨੇ ਕਿਸਾਨਾਂ ਦੀ ਫਿਕਰਮੰਦੀ ਵਧਾਈ

ਪੰਜਾਬ ਤੇ ਹਰਿਆਣਾ ਵਿਚ ਪਿਛਲੇ 36 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਖੇਤਾਂ ਵਿਚ ਤਿਆਰ ਹੋਣ ਕੰਢੇ ਖੜ੍ਹੀ ਕਣਕ ਸਣੇ ਹਾੜੀ ਦੀਆਂ ਫ਼ਸਲਾਂ ਨੂੰ ਵਿਛਾ ਦਿੱਤਾ ਹੈ ਜਿਸ ਕਾਰਨ ਕਿਸਾਨ ਚਿੰਤਾ ਵਿੱਚ ਡੁੱਬ ਗਏ ਹਨ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ 19, 20 ਤੇ 21 ਮਾਰਚ ਨੂੰ ਵੀ ਤੇਜ਼ ਮੀਂਹ ਅਤੇ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਹੋਰ ਪੜ੍ਹੋ ...
  • Share this:

Weather Update: ਭਾਰਤ ਦੇ ਕਈ ਹਿੱਸਿਆਂ ਵਿਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (India Meteorological Department-IMD) ਨੇ ਦੇਸ਼ ਦੇ ਜ਼ਿਆਦਾਤਰ ਸੂਬਿਆਂ ਲਈ ਯੈਲੋ ਅਲਰਟ (yellow alert) ਜਾਰੀ ਕੀਤਾ ਹੈ। ਜਦੋਂ ਕਿ ਦੇਸ਼ ਦੇ ਉੱਤਰ-ਪੂਰਬੀ ਹਿੱਸਿਆਂ ਲਈ ਔਰੇਂਜ ਅਲਰਟ (orange alert) ਜਾਰੀ ਕੀਤਾ ਗਿਆ ਹੈ।

ਮਾਰਚ ਵਿਚ ਕਈ ਖੇਤਰਾਂ ਵਿਚ ਪੱਛਮੀ ਗੜਬੜੀ (Western Disturbance) ਦੇਖੀ ਜਾ ਰਹੀ ਹੈ। ਆਈਐਮਡੀ ਦੇ ਅਨੁਸਾਰ 19 ਮਾਰਚ ਨੂੰ ਮੇਘਾਲਿਆ ਵਿੱਚ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ਵਿੱਚ ਕਈ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ।

ਇਧਰ, ਪੰਜਾਬ ਤੇ ਹਰਿਆਣਾ ਵਿਚ ਪਿਛਲੇ 36 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਖੇਤਾਂ ਵਿਚ ਤਿਆਰ ਹੋਣ ਕੰਢੇ ਖੜ੍ਹੀ ਕਣਕ ਸਣੇ ਹਾੜੀ ਦੀਆਂ ਫ਼ਸਲਾਂ ਨੂੰ ਵਿਛਾ ਦਿੱਤਾ ਹੈ ਜਿਸ ਕਾਰਨ ਕਿਸਾਨ ਚਿੰਤਾ ਵਿੱਚ ਡੁੱਬ ਗਏ ਹਨ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ 19, 20 ਤੇ 21 ਮਾਰਚ ਨੂੰ ਵੀ ਤੇਜ਼ ਮੀਂਹ ਅਤੇ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਕਣਕ ਦੀ ਫਸਲ ਪੱਕਣ ਕੰਢੇ ਪਹੁੰਚ ਚੁੱਕੀ ਹੈ। ਜੇਕਰ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਵੇਗਾ। ਕਿਸਾਨਾਂ ਨੇ ਲਗਾਤਾਰ ਪੈ ਰਹੇ ਮੀਂਹ ਕਰਕੇ ਸੂਬੇ ’ਚ ਹਜ਼ਾਰੇ ਏਕੜ ਫ਼ਸਲ ਦੇ ਨੁਕਸਾਨੇ ਜਾਣ ਦਾ ਖਦਸ਼ਾ ਜਤਾਇਆ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ਉਤੇ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਟੀਮਾਂ ਬਣਾਈਆਂ ਹੋਈਆਂ ਹਨ ਜਿਨ੍ਹਾਂ ਵੱਲੋਂ ਫਸਲਾਂ ਦੇ ਖਰਾਬੇ ਤੇ ਮੀਂਹ ਕਰਕੇ ਹੋਣ ਵਾਲੇ ਨੁਕਸਾਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

Published by:Gurwinder Singh
First published:

Tags: Cold Weather, Hot Weather, Weather, Weather news, Weather report, Weather Update