Home /News /punjab /

Weather Update: ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਤੇ ਯੂਪੀ ਲਈ ਰਾਹਤ ਦੀ ਖਬਰ

Weather Update: ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਤੇ ਯੂਪੀ ਲਈ ਰਾਹਤ ਦੀ ਖਬਰ

Weather Update: ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਤੇ ਯੂਪੀ ਲਈ ਰਾਹਤ ਦੀ ਖਬਰ (PHOTO:AP)

Weather Update: ਮੌਸਮ ਵਿਭਾਗ ਵੱਲੋਂ ਪੰਜਾਬ-ਹਰਿਆਣਾ ਤੇ ਯੂਪੀ ਲਈ ਰਾਹਤ ਦੀ ਖਬਰ (PHOTO:AP)

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਵੀ ਬੇਮੌਸਮੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 26 ਮਾਰਚ ਤੋਂ ਉੱਤਰ-ਪੱਛਮੀ ਭਾਰਤ ਦੇ ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਬਾਰਸ਼ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਅੱਜ ਮੱਧ ਭਾਰਤ ਅਤੇ ਉੱਤਰ ਪੂਰਬ ਦੇ ਰਾਜਾਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ 26 ਮਾਰਚ ਨੂੰ ਛੱਤੀਸਗੜ੍ਹ ਅਤੇ ਉੜੀਸਾ 'ਚ ਕਈ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ ...
  • Share this:

Weather Forecast Updates:  ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਵੀ ਬੇਮੌਸਮੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 26 ਮਾਰਚ ਤੋਂ ਉੱਤਰ-ਪੱਛਮੀ ਭਾਰਤ ਦੇ ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਬਾਰਸ਼ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਅੱਜ ਮੱਧ ਭਾਰਤ ਅਤੇ ਉੱਤਰ ਪੂਰਬ ਦੇ ਰਾਜਾਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ 26 ਮਾਰਚ ਨੂੰ ਛੱਤੀਸਗੜ੍ਹ ਅਤੇ ਉੜੀਸਾ 'ਚ ਕਈ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ।

ਉੱਤਰ-ਪੱਛਮੀ ਭਾਰਤ ਵਿੱਚ ਐਤਵਾਰ ਤੋਂ ਤੂਫ਼ਾਨ ਅਤੇ ਗੜੇਮਾਰੀ ਦੇ ਨਾਲ ਮੀਂਹ ਪੈਣ ਦੀਆਂ ਘਟਨਾਵਾਂ ਵਿੱਚ ਕਮੀ ਹੋਣ ਦੀ ਉਮੀਦ ਹੈ, ਜਦੋਂ ਕਿ ਅਗਲੇ 2 ਦਿਨਾਂ ਦੌਰਾਨ ਉੱਤਰ ਪੂਰਬ ਦੇ ਰਾਜਾਂ, ਪੂਰਬੀ ਭਾਰਤ ਅਤੇ ਇਸ ਦੇ ਨਾਲ ਲੱਗਦੇ ਮੱਧ ਅਤੇ ਦੱਖਣੀ ਭਾਰਤ ਦੇ ਰਾਜਾਂ ਵਿਚ ਬਾਰਿਸ਼ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ 26 ਮਾਰਚ ਨੂੰ ਮੱਧ ਭਾਰਤ ਦੇ ਛੱਤੀਸਗੜ੍ਹ, ਵਿਦਰਭ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਛੱਤੀਸਗੜ੍ਹ 'ਚ 26 ਮਾਰਚ ਨੂੰ ਕਈ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ 26-27 ਮਾਰਚ ਦੇ ਦੌਰਾਨ ਦੱਖਣੀ ਭਾਰਤ ਵਿਚ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਅਤੇ ਮਹੇ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 26 ਮਾਰਚ ਨੂੰ ਖਾਸ ਤੌਰ ਉਤੇ ਕੇਰਲ ਅਤੇ ਮਹੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ 26 ਤੋਂ 28 ਮਾਰਚ ਦੇ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਕਈ ਥਾਵਾਂ 'ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 26 ਅਤੇ 27 ਮਾਰਚ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਅਨੁਸਾਰ 26-27 ਮਾਰਚ ਦੌਰਾਨ ਪੂਰਬੀ ਭਾਰਤ ਵਿਚ ਬਿਹਾਰ, ਗੰਗਾ ਪੱਛਮੀ ਬੰਗਾਲ ਅਤੇ ਉੜੀਸਾ ਵਿਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 26 ਅਤੇ ਝਾਰਖੰਡ ਵਿੱਚ 26 ਅਤੇ 27 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਅੱਜ ਉੜੀਸਾ ਵਿਚ ਕਈ ਥਾਵਾਂ 'ਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੋ ਦਿਨਾਂ ਬਾਅਦ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਦੌਰਾਨ ਗੁਜਰਾਤ ਵਿੱਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ, ਅੰਦਰੂਨੀ ਮਹਾਰਾਸ਼ਟਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਗਰਮੀ ਦੀ ਕੋਈ ਭਵਿੱਖਬਾਣੀ ਨਹੀਂ ਹੈ।

Published by:Gurwinder Singh
First published:

Tags: Cold Weather, Heavy rain fall, Hot Weather, Weather news, Weather report, Weather Update