ਉੱਤਰ ਭਾਰਤ ਵਿੱਚ ਇਸ ਸਮੇਂ ਹੱਡਾਂ ਨੂੰ ਕੰਬਾਉਣ ਵਾਲੀ ਠੰਢ ਪੈ ਰਹੀ ਹੈ। ਤੇ ਅਗਲੇ ਕੁੱਝ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਕੋਈ ਉਮੀਦ ਨਹੀਂ ਹੈ। ਪਿਛਲੇ ਇੱਕ ਹਫ਼ਤੇ ਤੋਂ ਧੁੱਪ ਨਾ ਨਿਕਲਣ ਕਾਰਨ ਠੰਢ ਹੋਰ ਜ਼ਿਆਦਾ ਵਧ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਵੀ ਕੀਤੀ ਹੈ ਕਿ ਉੱਤਰ ਭਾਰਤ ਵਿੱਚ 21 ਜਨਵਰੀ ਤੋਂ ਪੱਛਮੀ ਗੜਬੜੀ ਮੁੜ ਸਰਗਰਮ ਹੋਵੇਗੀ। ਜਿਸ ਕਾਰਨ ਉੱਤਰ ਭਾਰਤ ਦੇ ਪਹਾੜੀ ਇਲਾਕਿਆਂ `ਤੇ ਹਲਕੀ ਤੋਂ ਮੱਧਮ ਬਰਫ਼ਬਾਰੀ ਤੇ ਤੇਜ਼ ਮੀਂਹ ਦੇਖਣ ਨੂੰ ਮਿਲ ਸਕਦਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਸਮੇਤ ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਜੂਦਾ ਤਾਪਮਾਨ ਦੀ ਗੱਲ ਕੀਤੀ ਜਾਏ ਤਾਂ ਪੰਜਾਬ `ਚ ਵੱਧ ਤੋਂ ਵੱਧ ਤਾਪਮਾਨ 16.4 ਡਿਗਰੀ ਸੈਲਸੀਅਸ (ਬਠਿੰਡਾ) ਦਰਜ ਕੀਤਾ ਗਿਆ।ਜਦਕਿ ਘੱਟੋ ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ (ਹਲਵਾੜਾ) ਦਰਜ ਕੀਤਾ ਗਿਆ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:

ਤਾਪਮਾਨ ਪੰਜਾਬ
ਦੂਜੇ ਪਾਸੇ ਹਰਿਆਣਾ `ਚ ਵੱਧ ਤੋਂ ਵੱਧ ਤਾਪਮਾਨ 16.0 ਡਿਗਰੀ ਸੈਲਸੀਅਸ (ਨਾਰਨੌਲ) ਦਰਜ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ (ਨਾਰਨੌਲ) ਦਰਜ ਕੀਤਾ ਗਿਆ। ਦੇਖੋ ਆਪਣੇ ਸ਼ਹਿਰ ਦਾ ਤਾਪਮਾਨ:

ਤਾਪਮਾਨ ਹਰਿਆਣਾ
21 ਜਨਵਰੀ ਤੋਂ ਉੱਤਰ ਭਾਰਤ ਵਿੱਚ ਸਰਗਰਮ ਰਹੇਗੀ ਪੱਛਮੀ ਗੜਬੜੀ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਭਾਰਤ ਵਿੱਚ 21 ਜਨਵਰੀ ਤੋਂ ਪੱਛਮੀ ਗੜਬੜੀ ਸਰਗਰਮ ਰਹੇਗੀ। ਜਿਸ ਕਾਰਨ ਪਹਾੜੀ ਇਲਾਕਿਆਂ `ਤੇ ਭਾਰੀ ਬਰਫ਼ਬਾਰੀ ਤੇ ਤੇਜ਼ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਬਰਸਾਤ ਹੋ ਸਕਦੀ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ `ਚ 21, 22 ਤੇ 23 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣੈ ਕਿ ਮੀਂਹ ਪੈਣ ਤੋਂ ਬਾਅਦ ਠੰਢ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ।
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।