ਪੱਛਮੀ ਗੜਬੜੀ (Western Disturbance) ਦੇ ਪ੍ਰਭਾਵ ਕਾਰਨ 4 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਰਫਬਾਰੀ (snowfall) ਦੀ ਸੰਭਾਵਨਾ ਹੈ।
ਉੱਤਰਾਖੰਡ ਤੇ ਪੰਜਾਬ ਵਿਚ 4 ਮਾਰਚ ਤੱਕ ਹਲਕੀ ਬਾਰਿਸ਼ (rainfall) ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਲਾਕੇ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (India Meteorological Department-IMD) ਦੇ ਅਨੁਸਾਰ 3 ਅਤੇ 4 ਮਾਰਚ ਨੂੰ ਉੱਤਰ ਪ੍ਰਦੇਸ਼ ਵਿਚ ਤੇਜ਼ ਹਵਾਵਾਂ (20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ) ਦੀ ਸੰਭਾਵਨਾ ਹੈ। ਜਦੋਂ ਕਿ 4 ਤੋਂ 6 ਮਾਰਚ ਦੌਰਾਨ ਉੱਤਰੀ ਮਹਾਰਾਸ਼ਟਰ, ਦੱਖਣੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ 4 ਅਤੇ 5 ਮਾਰਚ ਨੂੰ ਪੱਛਮੀ ਮੱਧ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰਬੀ ਮੱਧ ਪ੍ਰਦੇਸ਼ ਵਿੱਚ 5 ਅਤੇ 6 ਮਾਰਚ ਨੂੰ ਅਤੇ ਵਿਦਰਭ ਵਿੱਚ 6 ਮਾਰਚ ਨੂੰ ਮੀਂਹ ਪੈ ਸਕਦਾ ਹੈ।
4 ਅਤੇ 5 ਮਾਰਚ ਨੂੰ ਕੋਮੋਰਿਨ ਖੇਤਰ ਵਿੱਚ ਝੱਖੜ ਵਾਲਾ ਮੌਸਮ (ਹਵਾ ਦੀ ਰਫ਼ਤਾਰ 40-45 ਕਿਲੋਮੀਟਰ ਪ੍ਰਤੀ ਘੰਟਾ ਤੋਂ 55 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਸੰਭਾਵਨਾ ਹੈ) ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ 'ਚ ਕਈ ਥਾਵਾਂ 'ਤੇ ਗਰਜ ਨਾਲ ਮੀਂਹ ਪਿਆ। ਹਿਮਾਚਲ ਪ੍ਰਦੇਸ਼ ਅਤੇ ਸਿੱਕਮ ਦੀਆਂ ਵੱਖ-ਵੱਖ ਥਾਵਾਂ 'ਤੇ ਤੂਫ਼ਾਨ ਦੇਖਿਆ ਗਿਆ।
ਹਾਲਾਂਕਿ, IMD ਦਾ ਕਹਿਣਾ ਹੈ ਕਿ 4 ਤੋਂ 6 ਮਾਰਚ ਦੌਰਾਨ ਰਾਜਸਥਾਨ ਅਤੇ ਗੁਜਰਾਤ ਵਿੱਚ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਇਸ ਦੌਰਾਨ ਇੱਥੇ ਤੇਜ਼ ਹਵਾ ਚੱਲ ਸਕਦੀ ਹੈ ਅਤੇ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮੀ ਤਬਦੀਲੀ ਦੀਆਂ ਇਹ ਗਤੀਵਿਧੀਆਂ ਕੁਝ ਖੇਤਰਾਂ ਤੱਕ ਹੀ ਸੀਮਤ ਹੋ ਸਕਦੀਆਂ ਹਨ। ਮੀਂਹ ਅਤੇ ਤੂਫਾਨ ਕਾਰਨ ਇਨ੍ਹਾਂ ਸੂਬਿਆਂ 'ਚ ਗਰਮੀ ਤੋਂ ਕੋਈ ਖਾਸ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਦੱਖਣੀ ਰਾਜਸਥਾਨ ਅਤੇ ਗੁਜਰਾਤ ਦੇ ਜ਼ਿਆਦਾਤਰ ਹਿੱਸਿਆਂ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 38 ਡਿਗਰੀ ਦਰਮਿਆਨ ਆਮ ਨਾਲੋਂ ਵੱਧ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cold Weather, Heavy rain fall, Hot Weather, Rain, Weather news, Weather report, Weather Update