Jalandhar Kulhad Pizza Couple: ਜਲੰਧਰ ਸ਼ਹਿਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਅਕਸਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਹਾਲਾਂਕਿ ਪ੍ਰਸ਼ੰਸ਼ਕਾਂ ਦੁਆਰਾ ਉਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਹ ਜੋੜਾ ਕੁੱਲ੍ਹੜ ਪੀਜ਼ੇ ਨਾਲ ਮਸ਼ਹੂਰ ਹੋਣ ਦੇ ਨਾਲ-ਨਾਲ ਵਿਵਾਦਾਂ ਦੇ ਚੱਲਦੇ ਚਰਚਾ ਵਿੱਚ ਰਿਹਾ। ਦੱਸ ਦੇਈਏ ਕਿ ਕੁਝ ਹਫਤੇ ਪਹਿਲਾਂ ਸਹਿਜ ਅਰੋੜਾ (Sehaj Arora) ਅਤੇ ਉਸਦੀ ਪਤਨੀ ਗੁਰਪ੍ਰੀਤ ਕੌਰ (Gurpreet Kaur) ਦਾ ਗੁਆਢੀ ਦੁਕਾਨਦਾਰ ਨਾਲ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਹੁਣ ਇਸ ਮਾਮਲੇ ਦਾ ਕੀ ਨਤੀਜਾ ਨਿਕਲਿਆ, ਜਾਣਨ ਲਈ ਪੜ੍ਹੋ ਪੂਰੀ ਖਬਰ...
View this post on Instagram
ਦਰਅਸਲ, ਇਸ ਵਾਰ ਜਲੰਧਰ ਦੇ ਭਗਵਾਨ ਵਾਲਮੀਕਿ ਚੌਂਕ ਨੇੜੇ ਮਸ਼ਹੂਰ ਕੁਲੜ ਪੀਜ਼ਾ ਜੋੜੇ ਦਾ ਗੁਆਂਢੀਆਂ ਨਾਲ ਝਗੜਾ ਹੋ ਗਿਆ ਸੀ, ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਹੈ, ਜਿਸ 'ਚ ਕੁੱਲ੍ਹੜ ਪੀਜ਼ਾ ਜੋੜੇ ਵਿਚਾਲੇ ਕਾਫੀ ਗਾਲੀ-ਗਲੋਚ ਹੋਇਆ ਅਤੇ ਇਸ ਦੌਰਾਨ ਦੋਵਾਂ 'ਚ ਧੱਕਾ-ਮੁੱਕੀ ਵੀ ਹੋਈ। ਜਿਸ ਤੋਂ ਬਾਅਦ ਕੁੱਲ੍ਹੜ ਪੀਜ਼ਾ ਜੋੜੇ ਦੇ ਗੁਆਂਢੀ ਵਿਕਾਸ ਬੱਤਰਾ ਵੱਲੋਂ ਥਾਣਾ ਡਵੀਜ਼ਨ ਨੰਬਰ ਚਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ
ਉੱਥੇ ਹੀ ਇਸ ਮਾਮਲੇ ਉੱਪਰ ਫੈਸਲਾ ਸਾਹਮਣੇ ਆਇਆ ਹੈ। ਅਸਲ ਵਿੱਚ ਥਾਣਾ ਡਵੀਜ਼ਨ ਨੰਬਰ ਚਾਰ ਦੇ ਐਸਐਚਓ ਮੁਕੇਸ਼ ਕੁਮਾਰ ਨੇ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ, ਜਿਸ ਤੋਂ ਬਾਅਦ ਦੋਵੇਂ ਧਿਰਾਂ ਨੇ ਇੱਕ ਦੂਜੇ ’ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ। ਫਿਲਹਾਲ ਦੋਵਾਂ ਧਿਰਾਂ ਵਿਚਾਲੇ ਲਿਖਤੀ ਸਹਿਮਤੀ ਬਣੀ ਹੋਈ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਚਾਰ ਦੇ ਐਸ.ਐਚ.ਓ ਨੇ ਦੱਸਿਆ ਤਾਂ ਕੁੱਲ੍ਹੜ ਪੀਜ਼ਾ ਦੇ ਮਾਲਕ ਸਹਿਜ ਅਰੋੜਾ ਨੂੰ ਸੁਰੱਖਿਆ ਗਾਰਡ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਸ ਮਾਮਲੇ ਸਬੰਧੀ ਦੋਵਾਂ ਧਿਰਾਂ ਨੂੰ 20 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਫਿਰ ਵੀ ਆਉਣ ਵਾਲੇ 20 ਦਿਨਾਂ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Jalandhar, Punjab