ਚੰਡੀਗੜ੍ਹ- ਮੁੱਖ ਮੰਤਰੀ ਨੇ ਜਦੋਂ ਅੱਜ ਵਿਧਾਨ ਸਭਾ ਵਿੱਚ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਤੇ ਅਪਣਾ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਸਲ ਆਮ ਆਦਮੀ ਮਿਲ ਗਿਆ ਹੈ, ਉਹਨਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਕਿ ਜੇਕਰ ਉਹ ਵੀ ਸਮਝਦੇ ਨੇ ਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਮਿਲ ਗਿਆ ਹੈ ਤਾਂ ਇਸ ਦੀ ਤਾਈਦ ਕਰ ਦੇਵੋ।
ਇਸ ਅਪੀਲ 'ਤੇ ਆਮ ਆਦਮੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਉੱਠੇ ਅਤੇ ਪੂਰੇ ਸਦਨ ਵਿਚ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿੱਚ ਪੰਜਾਬ ਨੂੰ ਅਸਲ ਆਮ ਆਦਮੀ ਮੁੱਖ ਮੰਤਰੀ ਮਿਲ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਸਿਰਫ਼ ਨਾਮ ਦੀ ਹੀ ਆਮ ਆਦਮੀ ਦੀ ਪਾਰਟੀ ਹੈ। ਇਸ ਉਪਰੰਤ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਜੱਫੀ ਪਾ ਕੇ ਲੋਕ ਪੱਖੀ ਫੈਸਲਿਆ ਦੀ ਵਧਾਈ ਵੀ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Charanjit Singh Channi, Punjab Cabinet, Punjab vidhan sabha