ਚੰਡੀਗੜ੍ਹ- ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅੱਤਵਾਦੀਆਂ ਲਈ ਗੇਟਵੇ ਬਣ ਸਕਦੀ ਹੈ, ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਜਵਾਬ ਮੰਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਲਈ ਆਖਿਆ ਹੈ। ਹਾਈਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਫੌਜ ਅਤੇ ਬੀਐਸਐਫ ਤੋਂ ਜਾਣਕਾਰੀ ਲੈ ਕੇ ਜਵਾਬ ਦਾਇਰ ਕਰੇ ਅਤੇ ਦੱਸ ਕਿ ਕੀ ਗੈਰ-ਕਾਨੂੰਨੀ ਮਾਈਨਿੰਗ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੈ ਜਾਂ ਨਹੀਂ। ਹਾਈਕੋਰਟ ਨੇ ਇਸ ਬਾਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ।
ਜਾਣੋ ਕੀ ਪੂਰਾ ਮਾਮਲਾ
ਗੁਰਬੀਰ ਸਿੰਘ ਪੰਨੂ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਰ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਦਰਿਆ ਵਿੱਚ ਨਿਰਧਾਰਿਤ ਸੀਮਾ ਤੋਂ ਵੱਧ ਮਾਈਨਿੰਗ ਕੀਤੀ ਜਾ ਰਹੀ ਹੈ। ਪਟੀਸ਼ਨਰ ਨੇ ਕਿਹਾ ਕਿ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਖਾਸ ਕਰਕੇ ਰਾਵੀ ਦਰਿਆ ਵਿੱਚ ਬਹੁਤ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਕਾਰਨ ਇੱਥੇ ਵੱਡੇ ਖੱਡ ਬਣ ਗਏ ਹਨ। ਇਹ ਖੱਡ ਦੇਸ਼ ਦੀ ਸੁਰੱਖਿਆ ਲਈ ਖਤਰਾ ਬਣ ਸਕਦੇ ਹਨ, ਕਿਉਂਕਿ ਅੱਤਵਾਦੀਆਂ ਅਤੇ ਘੁਸਪੈਠੀਆਂ ਲਈ ਗੇਟਵੇ ਬਣ ਗਏ ਹਨ। ਪੰਜਾਬ ਵਿੱਚ ਮਾਈਨਿੰਗ ਲਈ ਜੇਸੀਬੀ ਅਤੇ ਹੋਰ ਭਾਰੀ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ।
ਇਸ ਸਬੰਧੀ ਪੰਜਾਬ ਸਰਕਾਰ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸਰਕਾਰ ਨੇ ਦੱਸਿਆ ਕਿ 500 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 589 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕੀ ਗੈਰ-ਕਾਨੂੰਨੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ ਜਾਂ ਨਹੀਂ। ਇਸ ਬਾਰੇ ਸਰਕਾਰੀ ਵਕੀਲ ਜਵਾਬ ਨਹੀਂ ਦੇ ਸਕੇ। ਇਸ 'ਤੇ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: High court, ILLEGAL MINING