
ਰੇਤ ਮਾਫੀਆ ਦਾ ਪਰਦਾਫਾਸ਼ ਕਰਨ ਵਾਲੇ ਢਿੱਲੋਂ ਵੱਲੋਂ ਹਾਈਕੋਰਟ 'ਚ ਪਟੀਸ਼ਨ ਦਾਇਰ, CM ਚੰਨੀ ਤੋਂ ਜਾਨ ਦੱਸਿਆ ਖ਼ਤਰਾ
ਚੰਡੀਗੜ੍ਹ : ਰੇਤ ਮਾਫੀਆ ਦਾ ਪਰਦਾਫਾਸ਼ ਕਰਨ ਵਾਲੇ ਜਸਪਾਲ ਢਿੱਲੋਂ ਨੇ ਹਾਈਕੋਰਟ(High Court) ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਢਿੱਲੋਂ ਨੇ ਜਾਨ ਨੂੰ ਖਤਰਾ ਦੱਸਦੇ ਹੋਏ ਮੁੱਖ ਮੰਤਰੀ ਤੋਂ ਸੁਰੱਖਿਆ ਮੰਗੀ ਕੀਤੀ ਹੈ। ਹਾਈ ਕੋਰਟ ਨੇ ਡੀਜੀਪੀ ਨੂੰ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਢਿੱਲੋਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੁਝ ਦਿਨ ਪਹਿਲਾਂ ਪ੍ਰੈੱਸ ਕਾਨਫਰੰਸ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਇਸ ਖੁਲਾਸੇ ਤੋਂ ਬਾਅਦ ਉਸ ਨੂੰ ਡਰ ਹੈ ਕਿ ਪੰਜਾਬ ਸਰਕਾਰ ਉਸ ਨੂੰ ਕਿਸੇ ਨਾ ਕਿਸੇ ਮਾਮਲੇ ਵਿਚ ਫਸਾ ਸਕਦੀ ਹੈ। ਇਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।