• Home
  • »
  • News
  • »
  • punjab
  • »
  • WHY PRIVATE JET FOR 250 KM JOURNEY FROM CHANDIGARH TO DELHI AKALI DAL

ਚੰਡੀਗੜ੍ਹ ਤੋਂ ਦਿੱਲੀ ਦੇ 250 ਕਿੱਲੋਮੀਟਰ ਸਫਰ ਲਈ ਪ੍ਰਾਈਵੇਟ ਜੈੱਟ ਕਿਉਂ: ਅਕਾਲੀ ਦਲ

  • Share this:
    ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਾਰਟਰਡ ਪਲੇਨ ਰਾਹੀਂ ਦਿੱਲੀ ਦੌਰੇ 'ਤੇ ਸਵਾਲ ਚੁੱਕੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਦੇ ਨਾਲ ਖੜ੍ਹੇ ਹਨ, ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ਼ 250 ਕਿੱਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਿਉਂ ਕਰਦੇ ਹਨ।

    ਅਕਾਲੀ ਦਲ ਨੇ ਕਿਹਾ ਕਿ ਇੰਨੇ ਸਫਰ ਲਈ ਕੋਈ ਸਧਾਰਨ ਉਡਾਣ ਜਾਂ ਕਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਧਰ ਆਮ ਆਦਮੀ ਪਾਰਟੀ ਨੇ ਵੀ ਕਾਂਗਰਸੀ ਆਗੂਆਂ ਦੀ 'ਸ਼ਾਹੀ ਸਵਾਰੀ' ਨੂੰ ਨਿਸ਼ਾਨੇ ਉਤੇ ਲਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕ੍ਹਲ ਕਾਂਗਰਸੀ ਆਗੂ ਵੱਡੀਆਂ ਗੱਲਾਂ ਕਰ ਰਹੇ ਸਨ ਪਰ ਅੱਜ ਹਾਈਕਮਾਨ ਨੂੰ ਮਿਲਣ ਲਈ ਮਹਿੰਗੇ ਜਹਾਜ਼ ਦੀ ਵਰਤੋਂ ਕੀਤੀ ਹੈ।

    ਇਹ ਆਮ ਲੋਕਾਂ ਦੇ ਪੈਸੇ ਦੀ ਬਰਬਾਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਆਮ ਲੋਕਾਂ ਲ਼ਈ ਪੈਸਾ ਨਹੀਂ ਪਰ ਖੁਦ ਵੀਵੀਪੀਆਈ ਕਲਚਰ ਨੂੰ ਛੱਡਣ ਲਈ ਤਿਆਰ ਨਹੀਂ।
    Published by:Gurwinder Singh
    First published: