ਹਰਸਿਮਰਤ ਦੀ ਮੌਜੂਦਗੀ ‘ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਚੁੱਪ ਰਹੇ: ਸੁਖਜਿੰਦਰ ਸਿੰਘ ਰੰਧਾਵਾ

News18 Punjabi | News18 Punjab
Updated: September 20, 2020, 6:57 PM IST
share image
ਹਰਸਿਮਰਤ ਦੀ ਮੌਜੂਦਗੀ ‘ਚ ਕੇਂਦਰੀ ਕੈਬਨਿਟ 'ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਚੁੱਪ ਰਹੇ: ਸੁਖਜਿੰਦਰ ਸਿੰਘ ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਸੀਐਮ ਨੂੰ ਪੁੱਛਿਆ ਸਵਾਲ (file photo)

ਪ੍ਰਕਾਸ਼ ਸਿੰਘ ਬਾਦਲ ਦੱਸਣ ਕਿ 15 ਦਿਨਾਂ ਅੰਦਰ ਆਰਡੀਨੈਂਸ ਬਾਰੇ ਦਿੱਤੇ ਦੋਵੇਂ ਬਿਆਨਾਂ ਵਿੱਚੋਂ ਕਿਸ ਉਪਰ ਯਕੀਨ ਕਰੀਏ ਸਿੱਖੀ ਤੇ ਕਿਸਾਨੀ ਦੇ ਸਿਰ 'ਤੇ ਪੰਜ ਵਾਰ ਮੁੱਖ ਮੰਤਰੀ ਬਣਨ ਵਾਲੇ ਬਜ਼ੁਰਗ ਅਕਾਲੀ ਆਗੂ ਨੇ ਦੋਵਾਂ ਧਿਰਾਂ ਨਾਲ ਧ੍ਰੋਹ ਕਮਾਇਆ

  • Share this:
  • Facebook share img
  • Twitter share img
  • Linkedin share img
ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਹੈ ਕਿ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਦੇ ਪਾਸ ਉਤੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦਾ ਰਾਗ ਅਲਾਪਣ ਵਾਲੀ ਹਰਸਿਮਰਤ ਬਾਦਲ ਦੇ ਅਸਤੀਫੇ 'ਤੇ ਉਹ ਮਾਣ ਕਰਨ ਤੋਂ ਪਹਿਲਾਂ ਇਹ ਦੱਸਣ ਕਿ ਜਦੋਂ ਹਰਸਿਮਰਤ ਦੀ ਮੌਜੂਦਗੀ ਵਿੱਚ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ ਤਾਂ ਉਹ ਉਸ ਵੇਲੇ ਕਿਉਂ ਚੁੱਪ ਸਨ। ਪ੍ਰਕਾਸ਼ ਸਿੰਘ ਬਾਦਲ ਇਹ ਵੀ ਦੱਸ ਦੇਣ ਕਿ ਹੁਣ ਨਹੁੰ (ਅਕਾਲੀ ਦਲ) ਤੇ ਮਾਸ (ਭਾਜਪਾ) ਕਦੋਂ ਅੱਡ-ਅੱਡ ਹੋਣਗੇ, ਕਿਉਂਕਿ ਅਕਾਲੀ ਦਲ ਹਾਲੇ ਵੀ ਕਿਸਾਨ ਵਿਰੋਧੀ ਬਿੱਲ ਲਿਆਉਣ ਵਾਲੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦਾ ਅਟੁੱਟ ਅੰਗ ਬਣਿਆ ਹੋਇਆ ਹੈ।

ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਆਪਣੀ ਹੀ ਪਾਰਟੀ ਦੀ ਪਿੱਠ ਥਾਪੜਨ ਤੋਂ ਪਹਿਲਾਂ ਇਹ ਵੀ ਸਪੱਸ਼ਟ ਕਰ ਦਿੰਦੇ ਕਿ 15 ਦਿਨਾਂ ਦੇ ਅੰਦਰ ਸਾਬਕਾ ਮੁੱਖ ਮੰਤਰੀ ਦੇ ਆਏ ਦੋਵੇਂ ਬਿਆਨਾਂ ਵਿੱਚੋਂ ਸੂਬੇ ਦੇ ਲੋਕ ਕਿਸ ਉਪਰ ਯਕੀਨ ਕਰਨ। ਉਨ੍ਹਾਂ ਕਿਹਾ ਕਿ 15 ਦਿਨਾਂ ਪਹਿਲਾਂ ਆਰਡੀਨੈਂਸਾਂ ਦੇ ਸੋਹਲੇ ਗਾਉਣ ਵਾਲੇ ਵੱਡੇ ਬਾਦਲ ਨੇ ਅੱਜ ਆਪਣੇ ਪੁੱਤਰ ਤੇ ਨੂੰਹ ਵਾਂਗ ਯੂ ਟਰਨ ਲੈਂਦਿਆਂ ਆਰਡੀਨੈਂਸਾ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ।

ਕਾਂਗਰਸੀ ਮੰਤਰੀ ਨੇ ਕਿਹਾ ਕਿ ਕਿਸਾਨੀ ਤੇ ਸਿੱਖੀ ਦੇ ਸਿਰ 'ਤੇ ਪੰਜ ਵਾਰ ਮੁੱਖ ਮੰਤਰੀ ਬਣਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਕੁਰਸੀ ਖਾਤਰ ਦੋਵਾਂ ਹੀ ਧਿਰਾਂ ਨਾਲ ਧ੍ਰੋਹ ਕਮਾਇਆ ਹੈ। ਬਾਦਲ ਦੇ ਸੂਬੇ ਵਿੱਚ ਮੁੱਖ ਮੰਤਰੀ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਹੋਈ ਅਤੇ ਫੇਰ ਨਿਹੱਥੀ ਸਿੱਖ ਸੰਗਤ ਉਤੇ ਗੋਲੀਆਂ ਵਰ੍ਹਾਈਆਂ ਗਈਆਂ। ਹੁਣ ਕੇਂਦਰੀ ਸਰਕਾਰ ਵਿੱਚ ਅਕਾਲੀ ਦਲ ਦੀ ਭਾਈਵਾਲੀ ਦੌਰਾਨ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨ ਬਣਾਏ ਗਏ। ਪੰਜਾਬ ਦੇ ਲੋਕ ਬਾਦਲਾਂ ਦੇ ਇਸ ਧ੍ਰੋਹ ਲਈ ਉਨ੍ਹ ਨੂੰ ਕਦੇ ਨਹੀਂ ਮੁਆਫ ਨਹੀਂ ਕਰਨਗੇ।
Published by: Ashish Sharma
First published: September 20, 2020, 6:57 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading