• Home
  • »
  • News
  • »
  • punjab
  • »
  • WILL ED ARREST SATYENDRA JAIN BEFORE PUNJAB ASSEMBLY ELECTIONS ARVIND KEJRIWAL CHARNJEET CHANNI

ਸਾਡੇ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਹੈ ਕੇਂਦਰ ਸਰਕਾਰ: ਕੇਜਰੀਵਾਲ

ਸਾਡੇ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਹੈ ਕੇਂਦਰ ਸਰਕਾਰ: ਕੇਜਰੀਵਾਲ (ਫਾਇਲ ਫੋਟੋ)

  • Share this:
    ਪੰਜਾਬ ਵਿਚ ਵਿਧਾਨ ਸਭਾ ਚੋਣਾਂ (Punjab Assembly Election 2022) ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਬੀਜੇਪੀ ਵਿਚਾਲੇ ਸਿਆਸਤ ਸਿਖਰਾਂ 'ਤੇ ਪਹੁੰਚ ਗਈ ਹੈ। ਇਸੇ ਲੜੀ ਤਹਿਤ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

    ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਈਡੀ, ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦੀ ਛਾਪੇਮਾਰੀ ਕਰਵਾਉਣਾ ਚਾਹੁੰਦੀ ਹੈ, ਉਨ੍ਹਾਂ ਕਿਹਾ ਕਿ ਪਰ ਅਸੀਂ ਚੰਨੀ ਜੀ ਵਾਂਗ ਰੋਵਾਂਗੇ ਨਹੀਂ। ਅਸੀਂ ਸੱਚੇ ਹਾਂ ਤੇ ਸਾਨੂੰ ਕੋਈ ਡਰ ਨਹੀਂ।

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, 'ਸਾਨੂੰ ਸਾਡੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਈਡੀ ਪੰਜਾਬ ਚੋਣਾਂ ਤੋਂ ਪਹਿਲਾਂ ਆਉਣ ਵਾਲੇ ਦਿਨਾਂ 'ਚ ਸਤੇਂਦਰ ਜੈਨ ਨੂੰ ਗ੍ਰਿਫਤਾਰ ਕਰਨ ਜਾ ਰਹੀ ਹੈ। ਕੇਂਦਰ ਸਰਕਾਰ ਸਤੇਂਦਰ ਜੈਨ 'ਤੇ ਪਹਿਲਾਂ ਵੀ ਦੋ ਵਾਰ ਛਾਪੇਮਾਰੀ ਕਰਵਾ ਚੁੱਕੀ ਹੈ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।

    ਕੇਜਰੀਵਾਲ ਨੇ ਦੋਸ਼ ਲਾਇਆ ਕਿ ਪੰਜਾਬ 'ਚ ਚੋਣਾਂ ਹਨ ਅਤੇ ਭਾਜਪਾ ਹਰ ਚੋਣ ਤੋਂ ਪਹਿਲਾਂ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਈਡੀ ਦੇ ਨਾਲ-ਨਾਲ ਭਾਜਪਾ ਦੀ ਕੇਂਦਰ ਸਰਕਾਰ ਸੀਬੀਆਈ, ਆਮਦਨ ਕਰ ਵਿਭਾਗ ਜਾਂ ਦਿੱਲੀ ਪੁਲਿਸ ਵਰਗੀਆਂ ਹੋਰ ਏਜੰਸੀਆਂ ਜਿਸ ਨੂੰ ਭੇਜ ਸਕਦੀ ਹੈ।


    ਕੇਜਰੀਵਾਲ ਨੇ ਕਿਹਾ ਕਿ ਜੇਕਰ ਉਹ ਗ੍ਰਿਫਤਾਰ ਕਰਨਾ ਚਾਹੁੰਦੇ ਹਨ ਤਾਂ ਸਤੇਂਦਰ ਜੈਨ ਹੀ ਨਹੀਂ, ਕਿਸੇ ਨੂੰ ਵੀ ਗ੍ਰਿਫਤਾਰ ਕਰ ਸਕਦੇ ਹਨ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਮੇਰੇ, ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਕਰੀਬ 21 ਵਿਧਾਇਕਾਂ ਖਿਲਾਫ ਕਾਰਵਾਈ ਕਰ ਚੁੱਕੀ ਹੈ ਪਰ ਅਸੀਂ ਸੱਚਾਈ ਦੇ ਨਾਲ ਹਾਂ, ਸਾਡੇ ਖਿਲਾਫ ਕੁਝ ਨਹੀਂ ਪਾਇਆ ਗਿਆ।

    ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਕੇਂਦਰੀ ਏਜੰਸੀਆਂ ਦੀ ਰੇਡ ਦਾ ਡਰ ਨਹੀਂ। ਸਤੇਂਦਰ ਜੈਨ ਵਿਰੁੱਧ ਵੀ ਕੇਂਦਰ ਸਰਕਾਰ ਕੁਝ ਨਹੀਂ ਕਰ ਸਕੇਗੀ।
    Published by:Gurwinder Singh
    First published: