ਕਾਬੁਲ 'ਚ ਅਗਵਾ ਸਿੱਖ ਬੱਚੀ ਦੇ ਮਾਮਲੇ ਵਿਚ ਵਿਦੇਸ਼ ਮੰਤਰਾਲੇ ਤੱਕ ਕਰਾਂਗੇ ਪਹੁੰਚ: ਲੌਂਗੋਵਾਲ

News18 Punjabi | News18 Punjab
Updated: July 20, 2020, 6:54 PM IST
share image
ਕਾਬੁਲ 'ਚ ਅਗਵਾ ਸਿੱਖ ਬੱਚੀ ਦੇ ਮਾਮਲੇ ਵਿਚ ਵਿਦੇਸ਼ ਮੰਤਰਾਲੇ ਤੱਕ ਕਰਾਂਗੇ ਪਹੁੰਚ: ਲੌਂਗੋਵਾਲ
ਕਾਬੁਲ 'ਚ ਅਗਵਾ ਸਿੱਖ ਬੱਚੀ ਦੇ ਮਾਮਲੇ ਵਿਚ ਵਿਦੇਸ਼ ਮੰਤਰਾਲੇ ਤੱਕ ਕਰਾਂਗੇ ਪਹੁੰਚ: ਲੌਂਗੋਵਾਲ

  • Share this:
  • Facebook share img
  • Twitter share img
  • Linkedin share img
Munish Garg

ਤਲਵੰਡੀ ਸਾਬੋ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ ਵਿੱਚ ਆਪਣੀ ਮਾਂ ਸਮੇਤ ਰਹਿ ਰਹੀ ਇੱਕ ੧੪ ਸਾਲਾ ਸਿੱਖ ਬੱਚੀ ਸਲਮੀਤ ਕੌਰ ਦੇ ਅਗਵਾ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰੇਗੀ ਅਤੇ ਮਾਮਲੇ ਦੇ ਹੱਲ ਲਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਰਾਬਤਾ ਕਾਇਮ ਕਰ ਲਿਆ ਗਿਆ ਹੈ।

ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਅੱਜ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਉਪਰੰਤ ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਹਿਲਾਂ ਉਸ ਗੁਰਦੁਆਰੇ ਤੇ ਅੱਤਵਾਦੀ ਹਮਲਾ ਕਰਕੇ ਵੱਡੀ ਗਿਣਤੀ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ ਹੁਣ ਉਕਤ ਸਿੱਖ ਬੱਚੀ ਦਾ ਅਗਵਾ ਹੋਣ ਸਿੱਖਾਂ ਤੇ ਸਿੱਧਾ ਹਮਲਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਗੱਲ ਹੋ ਗਈ ਹੈ ਜੋ ਮਸਲੇ ਦੇ ਹੱਲ ਲਈ ਲੱਗ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰਾਲੇ ਤੱਕ ਵੀ ਪਹੁੰਚ ਕਰੇਗੀ। ਸਰੂਪ ਗਾਇਬ ਹੋਣ ਦੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਕਮੇਟੀ ਬਣਾ ਦਿੱਤੀ ਹੈ ਜਿਨ੍ਹਾਂ ਨੇ ਜਾਂਚ ਸ਼ੁਰੂ ਵੀ ਕਰ ਦਿੱਤੀ ਹੈ ਅਤੇ ਜੋ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੁਲਾਜਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਾਂਚ ਟੀਮ ਨੂੰ ਪੂਰਨ ਸਹਿਯੋਗ ਦੇਣ। ਭਾਈ ਲੌਂਗੋਵਾਲ ਨੇ ਇਸ ਮੌਕੇ ਸੂਬੇ ਦੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਮੁਕੰਮਲ ਹੋਣ ਤੱਕ ਕਿਸੇ ਕਿਸਮ ਦੀ ਬਿਆਨਬਾਜੀ ਤੋਂ ਗੁਰੇਜ਼ ਕਰਨ।
Published by: Gurwinder Singh
First published: July 20, 2020, 6:54 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading