2022 ਵਿੱਚ ਅਕਾਲੀ-ਭਾਜਪਾ ਇਕੱਠੇ ਲੜਨਗੇ ਚੋਣਾਂ?

News18 Punjabi | News18 Punjab
Updated: January 27, 2020, 12:30 PM IST
share image

ਵਿਰਾਸਤੀ ਮਾਰਗ ਵਿੱਚ ਲੱਗੇ ਬੁੱਤਾਂ ਦੇ ਮਾਮਲੇ ਤੇ ਬੋਲਣ ਤੋਂ ਬਚੇ ਸੁਖਬੀਰ ਬਾਦਲ। ਸੁਖਬੀਰ ਨੇ ਮੰਨਿਆ ਕਿ ਮੈਂ ਲੋਕ ਸਭਾ ਵਿੱਚ CAA ਦੇ ਹੱਕ ਚ' ਵੋਟ ਪਾਈ ਸੀ ਪਰ ਨਾਲ ਹੀ ਇਸ ਫ਼ੈਸਲੇ ਦਾ ਵਿਰੋਧ ਵੀ ਕੀਤਾ ਸੀ ਕਿ ਇਸ ਵਿੱਚ ਬਾਕੀ ਧਰਮਾਂ ਨੂੰ ਕਿਉਂ ਨਹੀਂ ਸ਼ਾਮਿਲ ਕੀਤਾ ਗਿਆ।

  • Share this:
  • Facebook share img
  • Twitter share img
  • Linkedin share img
ਦਿੱਲੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਦੇ ਰਿਸ਼ਤਿਆਂ ਵਿੱਚ ਆਈ ਦਰਾਰ ਤੋਂ ਬਾਅਦ ਹੁਣ ਹਰ ਕਿਸੇ ਦੇ ਜ਼ਿਹਨ ਵਿੱਚ ਇੱਕ ਹੀ ਸਵਾਲ ਹੈ ਕਿ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ-ਭਾਜਪਾ ਗਠਜੋੜ ਚੋਣ ਲੜੇਗਾ ਜਾ ਨਹੀਂ? ਇਸ ਬਾਰੇ ਜਦੋਂ ਸ਼ਿਰੋਮਣੀ ਅਕਾਲੀ ਦਲ।ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਮਾਂ ਆਉਣ ਤੇ ਹੀ ਪਤਾ ਲੱਗੇਗਾ ਪਰ ਸ਼੍ਰੋਮਣੀ ਅਕਾਲੀ ਦਲ ਸਿਧਾਂਤਾਂ ਤੇ ਪਹਿਰਾ ਦੇਣ ਵਾਲੀ ਪਾਰਟੀ ਗਈ ਅਤੇ ਉਹ ਇਨ੍ਹਾਂ ਸਿਧਾਂਤਾਂ ਦੇ ਕਦੇ ਵੀ ਉਲਟ ਨਹੀਂ ਜਾ ਸਕਦੀ।
ਇਆ ਤੋਂ ਇਲਾਵਾ ਸੁਖਬੀਰ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਤਾਂ ਸਿਰਫ ਨਾਮ ਦੇ ਹੀ ਮੁੱਖ ਮੰਤਰੀ ਹਨ।ਉਹਨਾਂ ਨੂੰ ਕੁਝ ਨਹੀਂ ਪਤਾ ਕਿ ਪੰਜਾਬ ਵਿੱਚ ਕੀ ਹੋ ਰਿਹਾ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਟੈ ਗੰਭੀਰ ਇਲਜ਼ਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਲੀਸ ਅਤੇ ਨੇਤਾਵਾਂ ਦਾ ਇੱਕ ਬਹੁਤ ਵੱਡਾ ਨੈਕੱਸਸ ਮਿਲੀ ਭੁਗਤ ਨਾਲ ਸਾਰੇ ਗੈਰ ਕਾਨੂੰਨੀ ਕੰਮ ਕਰ ਰਿਹਾ ਹੈ।
ਸਰਕਾਰ ਵਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਅਦੇ ਬਾਰੇ ਸੁਖਬੀਰ ਨੇ ਕਿਹਾ ਕਿ ਸਰਕਾਰ ਪੰਜਾਬ ਦਾ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਰਕੇ ਆਪਣੀਆਂ ਨਾਕਾਮੀਆਂ ਲੁਕਾਉਣ ਵਿੱਚ ਲੱਗੀ ਹੋਈ ਹੈ। ਪਿਛਲੇ ਦਿਨੀਂ ਕੈਪਟਨ ਵਲੋਂ ਸੁਖਬੀਰ ਦੇ ਨਾਮ ਇੱਕ ਕੀਤੇ ਗਏ ਇੱਕ ਟਵੀਟ ਬਾਰੇ ਸੁਖਬੀਰ ਨੇ ਕਿਹਾ ਕਿ ਜਿਹੜਾ ਕੈਪਟਨ ਅੱਜ ਮੈਨੂੰ ਹਿਟਲਰ ਬਾਰੇ ਦੱਸਣ ਦੀ ਕੋਸ਼ਿਸ਼ ਕਰ ਰਿਹਾ ਹੋ ਉਹ ਪਹਿਲਾਂ ਆਪਣੇ ਬਜ਼ੁਰਗਾਂ ਬਾਰੇ ਵੀ ਜਾਣਕਾਰੀ ਹਾਸਿਲ ਕਰ ਲਵੇ। ਦਰਅਸਲ ਕੈਪਟਨ ਦੇ ਬਜ਼ੁਰਗਾਂ ਦੀ ਇੱਕ ਤਸਵੀਰ ਵਾਇਰਲ ਹੋਈ ਸੀ ਜਿਸ ਵਿੱਚ ਉਹ ਹਿਟਲਰ ਕੋਲੋਂ ਇੱਕ ਰੋਲਸ ਰੋਇਸ ਕਾਰ ਤੋਹਫੇ ਵਜੋਂ ਲੈ ਰਹੇ ਸਨ।
ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਟਕਸਾਲੀ ਅਕਾਲੀ ਆਗੂਆਂ ਅਤੇ ਖ਼ਾਸ ਕਰਕੇ ਸੁਖਦੇਵ ਸਿੰਘ ਢੀਂਡਸਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਟਕਸਾਲੀ ਦੱਸਣ ਵਾਲੇ ਲੋਕ ਉਨ੍ਹਾਂ ਲੋਕਾਂ ਨਾਲ ਸਟੇਜਾਂ ਸਾਂਝੀਆਂ ਕਰ ਰਹੇ ਹਨ ਜਿਹਨਾਂ ਨੂੰ ਲੋਕ ਪਹਿਲਾਂ ਹੀ ਨਕਾਰ ਚੁੱਕੇ ਹਨ।
ਪਰਮਜੀਤ ਸਿਰਸਾ ਨੂੰ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਦਾ ਕਰੀਬੀ ਦੱਸਦਿਆਂ ਉਨ੍ਹਾਂ ਮਨਜੀਤ ਸਿੰਘ ਜੀਕੇ ਬਾਰੇ ਕਿਹਾ ਕਿ ਜੀਕੇ ਣਿ ਗੁਰੂ ਦੀ ਗੋਲਕ ਦੇ ਪੈਸੇ ਖਾਧੇ ਹਨ। ਇਸਤੋਂ ਇਲਾਵਾ ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿਇੰਦਰ ਸਿੰਘ ਵਰਗੇ ਲੋਕ ਜੋ ਕਾਂਗਰਸ ਦੇ ਇਸ਼ਾਰੇ ਟੈ ਸਿਰਫ ਟੈ ਸਿਰਫ ਸ਼ਿਰੋਮਣੀ ਅਕਾਲੀ ਦਲ ਦਾ ਨੁਕਸਾਨ ਕਰਨਾ ਚਾਹੁੰਦੇ ਹਨ, ਪਰ ਇਆ ਵਿੱਚ ਉਹ ਕਦੇ ਵੀ ਕਾਮਯਾਬ ਨਹੀਂ ਹੋਣਗੇ।
ਸੁਖਬੀਰ ਨੇ ਇਹ ਵੀ ਸਾਫ ਕੀਤਾ ਕਿ ਉਨ੍ਹਾਂ ਨੇ ਲੋਕ ਸਭਾ ਵਿੱਚ CAA  ਦੇ ਹੱਕ ਵਿੱਚ ਵੋਟ ਪਾਈ ਸੀ ਪਰ ਨਾਲ ਹੀ ਇਸ ਫ਼ੈਸਲੇ ਦਾ ਵਿਰੋਧ ਵੀ ਕੀਤਾ ਸੀ ਕਿ ਇਸ ਵਿੱਚ ਬਾਕੀ ਧਰਮਾਂ ਨੂੰ ਕਿਉਂ ਨਹੀਂ ਸ਼ਾਮਿਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੋਟ ਇਸ ਲਈ ਪਾਈ ਸੀ ਤਾਂ ਜੋ ਕਈ ਸਾਲਾਂ ਤੋਂ ਭਾਰਤ ਵਿੱਚ ਨਾਗਰਿਕਤਾ ਲਈ ਤਰਸ ਰਹੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਦਿਆਂ ਹੋਇਆਂ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
First published: January 27, 2020
ਹੋਰ ਪੜ੍ਹੋ
ਅਗਲੀ ਖ਼ਬਰ