ਸ਼ਰਾਬ ਫੈਕਟਰੀ 'ਤੇ ਅਧਿਆਪਕਾਂ ਦੀ ਡਿਊਟੀ ਦੇ ਹੁਕਮ ਵਾਪਸ ਲਏ..

ਗੁਰਦਾਸਪੁਰ ਵਿੱਚ ਫੈਸਲੇ ਦਾ ਵਿਰੋਧ ਕਰਦੇ ਹੋਏ ਅਧਿਆਪਕ।

ਗੁਰਦਾਸਪੁਰ ਵਿੱਚ ਫੈਸਲੇ ਦਾ ਵਿਰੋਧ ਕਰਦੇ ਹੋਏ ਅਧਿਆਪਕ।

  • Share this:
    ਗੁਰਦਾਸਪੁਰ ਵਿਚ ਅਧਿਆਪਕਾਂ ਦੀ ਡਿਊਟੀ ਸ਼ਰਾਬ ਫੈਕਟਰੀ ਵਿਚ ਲਗਾਉਣ ਦੇ ਹੁਕਮ ਵਾਪਸ ਲੈ ਲਏ ਹਨ। ਇਸ ਬਾਰੇ ਜਿਲਾ ਡਿਪਟੀ ਕਮਿਸ਼ਨਰ ਨੇ ਦੁਬਾਰਾ ਆਦੇਸ਼ ਜਾਰੀ ਕੀਤੇ ਹਨ ਅਤੇ ਪਹਿਲਾ ਵਾਲਾ ਫੈਸਲਾ ਰੱਦ ਕਰ ਦਿੱਤਾ ਹੈ।    ਸਰਕਾਰ ਨੇ ਸ਼ਰਾਬ ਫੈਕਟਰੀਆਂ ਵਿੱਚ ਅਧਿਆਪਕਾਂ ਦੀ ਡਿਊਟੀ ਲਗਾਉਣ ਦੇ ਮਾਮਲੇ ‘ਤੇ ਕਾਂਗਰਸ ਦੇ ਵਿਧਾਇਕ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਇਹ ਸਰਕਾਰ ਦਾ ਫੈਸਲਾ ਨਹੀਂ ਹੈ, ਇਹ ਡਿਪਟੀ ਕਮਿਸ਼ਨਰ ਦਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਅਜਿਹਾ ਫੈਸਲਾ ਨਹੀਂ ਲੈਣਾ ਚਾਹੀਦਾ ਸੀ, ਹਾਲਾਂਕਿ ਹੁਣ ਡਿਪਟੀ ਕਮਿਸ਼ਨਰ ਨੇ ਆਪਣੀ ਗਲਤੀ ਸੁਧਾਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਅਧਿਆਪਕਾਂ ਦਾ ਰੁਤਬਾ ਬਹੁਤ ਉੱਚਾ ਹੈ, ਮੈਂ ਸਾਰੇ ਅਧਿਕਾਰੀਆਂ ਨੂੰ ਕਹਾਂਗਾ ਕਿ ਅਜਿਹੀ ਗੱਲ ਨੂੰ ਧਿਆਨ ਵਿੱਚ ਰੱਖੋ।
    First published: