ਤਲਵੰਡੀ ਸਾਬੋ : ਹਲਕਾ ਮੌੜ ਦੇ ਪਿੰਡ ਘੁੰਮਣ ਕਲਾਂ 'ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਬੀਬੀ ਨੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਪ੍ਰੀਤਮ ਕੌਰ ਪਿੰਡ ਦੀ ਸਰਪੰਚ ਸੀ। ਉਸ ਦੇ ਸਿਰ 'ਤੇ ਕਰੀਬ 10 ਲੱਖ ਰੁਪਏ ਦਾ ਕਰਜ਼ਾ ਸੀ। ਆਪਣੇ ਪਿੱਛੇ ਤਿੰਨ ਲੜਕੀਆਂ ਅਤੇ ਇੱਕ ਲੜਕਾ ਛੱਡ ਗਈ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦਾ ਕਰਜ਼ਾ ਮੁਆਫ਼ ਕਰਕੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Bathinda, Debt waiver, Farmer suicide, Punjab farmers