ਦੀਨਾਨਗਰ ਦੇ ਦਬੁਰਜੀ ਬਾਈਪਾਸ ਤੇ ਹੋਈ ਸੜਕ ਦੁਰਘਟਨਾ 'ਚ ਔਰਤ ਦੀ ਮੌਤ ਨੌਜਵਾਨ ਜਖਮੀ

ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰੀ ਤੇ ਇਸ ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਹੋਈ ਮੌਤ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ ਹੈ।
- news18-Punjabi
- Last Updated: April 7, 2021, 8:24 AM IST
ਗੁਰਦਾਸਪੁਰ : ਦੀਨਾਨਗਰ ਦੇ ਦਬੁਰਜੀ ਬਾਈਪਾਸ ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰੀ ਤੇ ਇਸ ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਔਰਤ ਦੀ ਹੋਈ ਮੌਤ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਜਾਂਚ ਲਈ ਭੇਜ ਦਿੱਤੀ ਹੈ। ਸ਼ੁਰੂ ਵੇਰਵੇ ਅਨੁਸਾਰ ਬੀਤੀ ਸ਼ਾਮ ਨੂੰ ਵਿਸ਼ਾਲ ਕੁਮਾਰ ਆਪਣੀ ਮਾਤਾ ਨਿਰਮਲਾ ਕੁਮਾਰੀ ਵਾਸੀ ਜੀਵਨਵਾਲ ਬੱਬਰੀ ਨਾਲ ਪਠਾਨਕੋਟ ਤੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਗੁਰਦਾਸਪੁਰ ਵਲ ਨੂੰ ਆ ਰਿਹਾ ਸੀ ਕਿ ਰਸਤੇ ਵਿਚ ਹੀ ਦਬੁਰਜੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆ ਗਿਆ। ਦੁਰਘਟਨਾ ਕਾਰਨ ਵਿਸ਼ਾਲ ਕੁਮਾਰ ਦੀ ਮਾਤਾ ਨਿਰਮਲਾ ਕੁਮਾਰੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਾ ਕੀ ਵਿਸ਼ਾਲ ਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਰਿਸ਼ਤੇਦਾਰ ਐਡਵੋਕੇਟ ਨਵਦੀਪ ਕੁਮਾਰ ਨੇ ਦੱਸਿਆ ਕਿ ਉਹਨਾਂ ਦੇ ਚਾਚੇ ਦਾ ਮੁੰਡਾ ਵਿਸ਼ਾਲ ਆਪਣੀ ਮਾਤਾ ਨਾਲ ਪਠਾਨਕੋਟ ਵੱਲੋਂ ਆਪਣੇ ਪਿੰਡ ਨੂੰ ਆ ਰਿਹਾ ਸੀ ਜਦੋਂ ਕਿ ਇਕ ਤੇਜ਼ ਰਫ਼ਤਾਰ ਕਾਰ ਨੇ ਉਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਚਾਚੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਵਿਸ਼ਾਲ ਜ਼ਖਮੀ ਹੋ ਗਿਆ। ਉਸ ਨੇ ਦੱਸਿਆ ਕਿ ਕਾਰ ਸਵਾਰ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਥੇ ਹੀ ਪਿੰਡ ਦੀ ਮਹਿਲਾ ਸਰਪੰਚ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ। ਉਨ੍ਹਾਂ ਨੇ ਪੁਲਸ ਤੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਸਿਵਲ ਹਸਪਤਾਲ ਵਿੱਚ ਡਿਊਟੀ ਤੇ ਤੈਨਾਤ ਡਾਕਟਰ ਰਾਜਨ ਨੇ ਦੱਸਿਆ ਕਿ ਵਿਸ਼ਾਲ ਕੁਮਾਰ ਨੂੰ ਜ਼ਖਮੀ ਹਾਲਤ ਵਿਚ ਛੇ ਵਜੇ ਦੇ ਕਰੀਬ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦੇ ਕਾਫੀ ਸੱਟਾਂ ਲੱਗੀਆਂ ਹਨ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਬਿਸ਼ੰਬਰ ਬਿੱਟੂ ਦੀ ਰਿਪੋਰਟ।