Home /News /punjab /

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, ਮਹਿਲਾ ਦੀ ਮੌਤ  

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, ਮਹਿਲਾ ਦੀ ਮੌਤ  

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, ਮਹਿਲਾ ਦੀ ਮੌਤ (ਫਾਇਲ ਫੋਟੋ)

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ, ਮਹਿਲਾ ਦੀ ਮੌਤ (ਫਾਇਲ ਫੋਟੋ)

  • Share this:

ਸਿਧਾਰਥ ਅਰੋੜਾ

ਤਰਨ ਤਾਰਨ ਦੇ ਵਿਧਾਨ ਸਭਾ ਖਡੂਰ ਸਾਹਿਬ ਦੇ ਪਿੰਡ ਪੱਖੋਪੁਰ ਵਿਚ ਤਿੰਨ ਨੌਜਵਾਨਾਂ ਵੱਲੋਂ ਇਕ ਘਰ ਉਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀ ਲੱਗਣ ਕਾਰਨ ਘਰ ਵਿੱਚ ਮੌਜੂਦ ਮਹਿਲਾ ਦੀ ਮੌਤ ਹੋ ਗਈ ਹੈ। ਮਾਮਲਾ ਜ਼ਮੀਨੀ ਝਗੜੇ ਦਾ ਹੈ। ਕਾਫੀ ਦਿਨਾਂ ਤੋਂ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਹਾ ਸੀ।

ਅੱਜ ਝਗੜਾ ਇੰਨਾ ਵਧ ਗਿਆ ਕਿ ਇੱਕ ਧਿਰ ਨੇ ਦੂਸਰੀ ਧਿਰ ਦੇ ਘਰ ਜਾ ਕੇ ਗੋਲੀਆਂ ਚਲਾ ਦਿੱਤੀਆਂ। ਇਕ ਗੋਲ਼ੀ ਘਰ ਵਿਚ ਮੌਜੂਦ ਮਹਿਲਾ ਨੂੰ ਜਾ ਲੱਗੀ ਜਿਸ ਕਾਰਨ ਮਹਿਲਾ ਦੀ ਮੌਕੇ ਉਤੇ ਹੀ ਮੌਤ ਹੋ ਗਈ। ਤਿੰਨੇ ਨੌਜਵਾਨ ਮੋਟਰਸਾਈਕਲ ਉਤੇ ਆਏ ਤੇ ਗੋਲੀਆਂ ਚਲਾਉਣ ਤੋਂ ਬਾਅਦ ਉਥੋਂ ਫਰਾਰ ਹੋ ਗਏ।

ਮ੍ਰਿਤਕ ਮਹਿਲਾ ਦੀ ਪਛਾਣ ਰਾਜਬੀਰ ਕੌਰ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਰਾਜਬੀਰ ਕੌਰ ਵਿਆਹੀ ਹੋਈ ਸੀ ਅਤੇ ਉਸ ਦੇ ਛੋਟੇ-ਛੋਟੇ ਤਿੰਨ ਬੱਚੇ ਹਨ। ਫਿਲਹਾਲ ਮੌਕੇ ਉਤੇ ਪਹੁੰਚੇ ਥਾਣਾ ਚੋਲਾ ਸਾਹਿਬ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਮਹਿਲਾ ਰਾਜਬੀਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਜ਼ਮੀਨੀ ਝਗੜਾ ਚੱਲਦਾ ਸੀ। ਤਿੰਨ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਘਰ ਆਏ ਅਤੇ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਦ ਰਾਜਬੀਰ ਕੌਰ ਆਪਣੇ ਘਰ ਦੇ ਦਰਵਾਜ਼ੇ ਉਤੇ ਗਈ ਤਾਂ ਨੌਜਵਾਨਾਂ ਨੇ ਆਪਣੀ ‌12 ਬੋਰ ਰਾਈਫ਼ਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜੋ ਇੱਕ ਗੋਲ਼ੀ ਰਾਜਬੀਰ ਕੌਰ ਦੇ ਲੱਗ ਗਿਆ ਜਿਸ ਦੀ ਮੌਕੇ ਉਤੇ ਮੌਤ ਹੋ ਗਈ ਹੈ। ਰਾਜਬੀਰ ਕੌਰ ਆਪਣੇ ਪਿੱਛੇ ਤਿੰਨ ਮਾਸੂਸ ਬੱਚਿਆਂ ਨੂੰ ਛੱਡ ਗਈ।

ਮੌਕੇ ਉਤੇ ਪਹੁੰਚੇ ਥਾਣਾ ਚੋਲਾ ਸਾਹਿਬ ਦੇ ਮੁਖੀ ਕੁਲਵੰਤ ਸਿੰਘ ਵਿਰਕ ਨੇ ਕਿਹਾ ਕਿ ਰਾਜਬੀਰ ਕੌਰ ਦੇ ਘਰ ਆ ਕੇ ਤਿੰਨ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ ਜਿਸ ਨਾਲ਼ ਮਹਿਲਾ ਰਾਜਵੀਰ ਕੌਰ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ। ਪਰਿਵਾਰ ਦੇ ਬਿਆਨਾਂ ਉਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Published by:Gurwinder Singh
First published:

Tags: Crime against women, Crime news, Murder