• Home
  • »
  • News
  • »
  • punjab
  • »
  • WOMEN DEBT FREE FORUM PROTESTS AGAINST PRIVATE FINANCE COMPANIES IN BATHINDA

ਔਰਤ ਕਰਜ਼ਾ ਮੁਕਤ ਮੰਚ ਵੱਲੋਂ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਖਿਲਾਫ ਰੋਸ ਪ੍ਰਦਰਸ਼ਨ 

ਔਰਤ ਕਰਜ਼ਾ ਮੁਕਤ ਮੰਚ ਵੱਲੋਂ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਖਿਲਾਫ ਰੋਸ ਪ੍ਰਦਰਸ਼ਨ 

  • Share this:
    Suraj Bhan

    ਬਠਿੰਡਾ: ਪ੍ਰਾਈਵੇਟ ਫਾਇਨਾਂਸ ਕੰਪਨੀਆਂ ਵੱਲੋਂ ਕਰਜ਼ਾ ਵਸੂਲੀ ਦੇ ਨਾਂ ਉਤੇ ਪੇਂਡੂ ਔਰਤਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਦੇ ਚੱਲਦੇ ਅੱਜ ਜ਼ਿਲ੍ਹੇ ਭਰ ਦੀਆਂ ਔਰਤਾਂ ਨੇ ਡੀਸੀ ਦਫਤਰ ਦਾ ਘਿਰਾਓ ਕਰਦਿਆਂ ਪ੍ਰਾਈਵੇਟ ਕੰਪਨੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

    ਇਸ ਮੌਕੇ ਔਰਤ ਕਰਜ਼ਾ ਮੁਕਤ ਮੰਚ ਦੇ ਆਗੂ ਅਮਰਜੀਤ ਹਨੀ ਅਤੇ ਪ੍ਰਕਾਸ਼ ਸਿੰਘ ਨੇ ਕਿਹਾ ਕਿ ਉਕਤ ਕੰਪਨੀਆਂ ਦੇ ਮੁਲਾਜ਼ਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਰਜ਼ਾ ਵਸੂਲੀ ਦੇ ਨਾਂ ਉਤੇ ਔਰਤਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਇੱਥੋਂ ਤੱਕ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਕੰਪਨੀ ਉਨ੍ਹਾਂ ਦਾ ਘਰੇਲੂ ਸਾਮਾਨ ਤੱਕ ਚੱਕ ਕੇ ਲੈ ਜਾਵੇਗੀ ਜਿਸ ਕਾਰਨ ਔਰਤਾਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

    ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਉਤੇ ਦੋਸ਼ ਲਾਇਆ ਕਿ ਇਸ ਸਬੰਧੀ ਕਈ ਵਾਰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਉਕਤ ਕੰਪਨੀ ਅਧਿਕਾਰੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਪਰ ਅਫਸੋਸ ਦੀ ਗੱਲ ਹੈ ਕਿ ਅੱਜ ਤੱਕ ਇਸ ਮਸਲੇ ਤੇ ਪ੍ਰਸ਼ਾਸਨ ਨੇ ਕੋਈ ਠੋਸ ਕਦਮ ਨਹੀਂ ਚੁੱਕੇ।

    ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਫਰਾਂਸ ਕੰਪਨੀਆਂ ਜੋ ਧੱਕੇਸ਼ਾਹੀ ਕਰਦੀਆਂ, ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਤੇਜ਼ ਕਰਦਿਆਂ ਸੜਕਾਂ ਉਤੇ ਆ ਕੇ ਪ੍ਰਸ਼ਾਸਨ ਖਿਲਾਫ ਸੰਘਰਸ਼ ਕੀਤਾ ਜਾਵੇਗਾ।
    Published by:Gurwinder Singh
    First published:
    Advertisement
    Advertisement