• Home
 • »
 • News
 • »
 • punjab
 • »
 • WORKERS FROM ACROSS PUNJAB GATHERED IN LUDHIANA TO PROTEST AGAINST THE NEW LABOR ACT PROTESTING AGAINST THE CENTER AND THE PUNJAB GOVERNMENT

ਹੁਣ ਕੇਂਦਰ ਦੇ ਨਵੇਂ ਲੇਬਰ ਐਕਟ ਦੇ ਵਿਰੋਧ ਵਿਚ ਭਖਿਆ ਸੰਘਰਸ਼

ਹੁਣ ਕੇਂਦਰ ਦੇ ਨਵੇਂ ਲੇਬਰ ਐਕਟ ਦੇ ਵਿਰੋਧ ਵਿਚ ਭਖਿਆ ਸੰਘਰਸ਼

ਹੁਣ ਕੇਂਦਰ ਦੇ ਨਵੇਂ ਲੇਬਰ ਐਕਟ ਦੇ ਵਿਰੋਧ ਵਿਚ ਭਖਿਆ ਸੰਘਰਸ਼

 • Share this:
  ਜਸਵੀਰ ਬਰਾੜ
  ਲੁਧਿਆਣਾ: ਜਿੱਥੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ ਉਤੇ ਅੰਦੋਲਨ ਕਰ ਰਹੇ ਹਨ, ਉੱਥੇ ਹੀ ਨਵੇਂ ਲੇਬਰ ਐਕਟ ਦੇ ਵਿਰੋਧ ਵਿਚ ਮਜ਼ਦੂਰਾਂ ਵੱਲੋਂ ਵੀ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ  ਅੱਜ ਪੰਜਾਬ ਭਰ ਦੇ ਮਜ਼ਦੂਰ ਲੁਧਿਆਣਾ ਵਿੱਚ ਇਕੱਠੇ ਹੋਏ ਜਿਥੇ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ।

  ਇਸ ਪ੍ਰਦਰਸ਼ਨ ਵਿਚ ਸੂਬੇ ਭਰ ਦੇ ਮਜ਼ਦੂਰ ਯੂਨੀਅਨ, ਸੀਟੀਯੂ ਆਦਿ ਹੋਰ ਮਜ਼ਦੂਰ ਜਥੇਬੰਦੀਆਂ ਨੇ ਹਿੱਸਾ ਲਿਆ ਤੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ। ਪ੍ਰਦਰਸ਼ਨ ਕਰ ਰਹੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਨਵੇਂ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨੀ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੀ ਹੈ, ਉਥੇ ਹੀ ਉਹ ਹੁਣ ਮਜ਼ਦੂਰਾਂ ਦੇ ਹੱਕ ਦੇ ਕਾਨੂੰਨਾਂ ਦੇ ਵਿੱਚ ਬਦਲਾਅ ਕਰਕੇ ਉਸ ਨੂੰ ਵੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣਾ ਚਾਹੁੰਦੀ ਹੈ ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  ਇਸ ਦੌਰਾਨ ਉਨ੍ਹਾਂ ਨੇ ਸਰਕਾਰ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਸਰਕਾਰ ਨੇ ਮਜ਼ਦੂਰਾਂ ਦੇ ਹਿੱਤ ਦੇ ਕਾਨੂੰਨਾਂ ਦੇ ਵਿੱਚ ਬਦਲਾਅ ਕੀਤੇ ਹਨ, ਉਸ ਨੂੰ ਤੁਰਤ ਰੱਦ ਕੀਤਾ ਜਾਵੇ ਨਾਲ ਹੀ ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਵੀ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨ ਅਤੇ ਮਜ਼ਦੂਰ ਮਿਲ ਕੇ ਕੇਂਦਰ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨਗੇ, ਨਾਲ ਹੀ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੀ ਸੂਬਾ ਸਰਕਾਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਕਾਨੂੰਨਾਂ ਦੇ ਖ਼ਿਲਾਫ਼ ਪ੍ਰਸਤਾਵ ਲਿਆਵੇ।

  ਉਨ੍ਹਾਂ ਨੇ ਕੇਂਦਰ ਵੱਲੋਂ ਪਬਲਿਕ ਸੈਕਟਰਾਂ ਨੂੰ ਪ੍ਰਾਈਵੇਟ ਹੱਥਾਂ ਦੇ ਵਿੱਚ ਵੇਚਣ ਉਤੇ ਵੀ ਵਿਰੋਧ ਜਤਾਇਆ ਹੈ ਤੇ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਸਰਕਾਰ ਪਬਲਿਕ ਅਦਾਰਿਆਂ ਨੂੰ ਪ੍ਰਾਈਵੇਟ ਘਰਾਣਿਆਂ ਦੇ ਹੱਥਾਂ ਵਿਚ ਦੇਣਾ ਬੰਦ ਕਰੇ ਨਾਲ ਹੀ ਉਨ੍ਹਾਂ ਨੇ ਮਹਿੰਗਾਈ ਭੱਤਾ ਸਹਿਤ ਹੋਰ ਮੰਗਾਂ ਮੰਨਣ ਲਈ ਵੀ ਸਰਕਾਰ ਨੂੰ ਅਪੀਲ ਕੀਤੀ ਹੈ ਅਤੇ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
  Published by:Gurwinder Singh
  First published: