ਡਾ. ਯੋਗਰਾਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ

News18 Punjabi | News18 Punjab
Updated: July 29, 2020, 6:38 PM IST
share image
ਡਾ. ਯੋਗਰਾਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ
ਡਾ. ਯੋਗਰਾਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਬਣੇ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਪਿਛਲੇ ਸਮੇਂ ਵਿੱਚ ਰਜਿਸਟਰਾਰ ਨਿਯੁਕਤ ਹੋਏ ਡਾ ਯੋਗਰਾਜ ਨੂੰ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ।

  • Share this:
  • Facebook share img
  • Twitter share img
  • Linkedin share img
ਅਰਸ਼ਦੀਪ ਅਰਸ਼ੀ

ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਨਵਾਂ ਚੇਅਰਮੈਨ ਮਿਲ ਗਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਘੇ ਸਿੱਖਿਆ ਸ਼ਾਸਤਰੀ ਅਤੇ ਪਿਛਲੇ ਸਮੇਂ ਵਿੱਚ ਰਜਿਸਟਰਾਰ ਨਿਯੁਕਤ ਹੋਏ ਡਾ ਯੋਗਰਾਜ ਨੂੰ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ। ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ। ਡਾ . ਯੋਗਰਾਜ ਦੀ ਨਿਯੁਕਤੀ 66 ਸਾਲ ਦੀ ਉਮਰ ਹੋਣ ਤੱਕ ਜਾਂ 3 ਸਾਲ ਲਈ ਕੀਤੀ ਗਈ ਹੈ। ਨਿਯੁਕਤੀ ਸੰਬੰਧੀ ਸ਼ਰਤਾਂ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸਰਕੂਲਰ
ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਕਾਸ ਵਿਭਾਗ ਦੇ ਪ੍ਰੋਫੈਸਰ ਹਨ। 25 ਸਾਲ ਦੇ ਖੋਜ ਤਜਰਬੇ ਅਤੇ ਪੀ ਐਚ ਡੀ ਤੋਂ ਬਿਨ੍ਹਾਂ ਉਹਨਾਂ ਨੇ ਪੰਜਾਬੀ, ਹਿੰਦੀ ਅਤੇ ਪੱਤਰਕਾਰੀ ਅਤੇ ਜਨ ਸੰਚਾਰ ਤਿੰਨ ਵਿਸ਼ਿਆਂ ਵਿੱਚ ਐੱਮ ਏ ਕੀਤੀ ਹੈ। ਡਾ ਯੋਗਰਾਜ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀ ਚੋਣਾਂ ਬੰਦ ਹੋਣ ਤੋਂ ਪਹਿਲਾਂ ਵਿਦਿਆਰਥੀ ਕਾਂਊਸਲ ਦੇ ਆਖਰੀ ਸਕੱਤਰ ਵੀ ਰਹਿ ਚੁੱਕੇ ਹਨ। ਜਾਣਕਾਰੀ ਮੁਤਾਬਕ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਨੇੜੇ ਹਨ।
Published by: Ashish Sharma
First published: July 29, 2020, 6:14 PM IST
ਹੋਰ ਪੜ੍ਹੋ
ਅਗਲੀ ਖ਼ਬਰ