ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- ਪੰਜਾਬ ਵਾਲਿਓ ਤੁਸੀਂ ਕਮਾਲ ਕਰ ਦਿੱਤਾ, ਵੱਡੀਆਂ-ਵੱਡੀਆਂ ਕੁਰਸੀਆਂ ਹਿਲਾ ਦਿੱਤੀਆਂ।
ਬਾਦਲ ਹਾਰ ਗਏ, ਮਜੀਠੀਆ, ਸਿੱਧੂ ਤੇ ਚਰਨਜੀਤ ਚੰਨੀ ਨੂੰ ਵੀ ਹਰਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਇੰਕਲਾਬ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਹ ਧਿਰਾਂ ਪਿਛਲੇ 70 ਸਾਲਾਂ ਤੋਂ ਦੇਸ਼ ਨੂੰ ਲੁੱਟ ਰਹੀਆਂ ਹਨ। ਪਰ ਤੁਸੀਂ ਇਸ ਵਾਰ ਕਮਾਲ ਕਰ ਵਿਖਾਇਆ ਹੈ।
ਉਨ੍ਹਾਂ ਕਿਹਾ ਕਿ ਉਹ (ਵਿਰੋਧੀ) ਮੈਨੂੰ ਅੱਤਵਾਦੀ ਆਖਦੇ ਸਨ, ਪਰ ਤੁਸੀਂ ਵਿਖਾ ਦਿੱਤਾ ਕਿ ਅੱਤਵਾਦੀ ਕੌਣ ਹਨ। ਉਨ੍ਹਾਂ ਕਿਹਾ ਕਿ ਇਕ ਅਜਿਹਾ ਭਾਰਤ ਬਣਾਵਾਂਗੇ, ਜਿਥੇ ਸਾਡੀਆਂ ਧੀਆਂ ਭੈਣਾ ਸੁਰੱਖਿਅਤ ਹੋਣ, ਸਿੱਖਿਆ ਦਾ ਮੌਕਾ ਮਿਲੇ, ਬਾਹਰਲੇ ਦੇਸ਼ਾਂ ਵਿਚ ਜਾਣਾ ਨਹੀਂ ਪਵੇਗਾ।
ਕੇਜਰੀਵਾਲ ਨੇ ਕਿਹਾ ਹੈ ਕਿ ਮੈਨੂੰ ਇਹ ਲੋਕ ਕਾਲਾ ਅੰਗਰੇਜ਼, ਅੱਤਵਾਦੀ ਆਖਦੇ ਸਨ ਪਰ ਤੁਸੀਂ ਹੁਣ ਅਜਿਹੇ ਲੋਕਾਂ ਨੂੰ ਜਵਾਬ ਦੇ ਦਿੱਤਾ ਹੈ। ਹੁਣ ਵਿਕਾਸ ਦੀ ਹਨੇਰੀ ਚੱਲੇਗੀ। ਲੋਕਾਂ ਦੀ ਸਰਕਾਰ ਹੋਵੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Election Results, Punjab Assembly Election Results, Punjab Assembly Election Results 2022, Punjab Election Results 2022