ਨਸ਼ੇ ਦੇ ਕੇਸ ਵਿਚ ਨਾਮਜ਼ਦ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜਿਲ ਤੋਂ ਮਾਰੀ ਛਾਲ, ਮੌਤ

ਅੱਧਾ ਘੰਟਾ ਬੀਤ ਜਾਣ ਤੋਂ ਬਾਅਦ ਵੀ ਮੌਕੇ ਉਤੇ ਐਂਬੂਲੈਂਸ ਨਹੀਂ ਪਹੁੰਚੀ। ਪੁਲਿਸ ਜੀਪ ਵਿੱਚ ਜ਼ਖਮੀ ਨੌਜਵਾਨ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ

News18 Punjab
Updated: October 10, 2019, 6:32 PM IST
ਨਸ਼ੇ ਦੇ ਕੇਸ ਵਿਚ ਨਾਮਜ਼ਦ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜਿਲ ਤੋਂ ਮਾਰੀ ਛਾਲ, ਮੌਤ
ਨਸ਼ੇ ਦੇ ਕੇਸ ਵਿਚ ਨਾਮਜ਼ਦ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜਿਲ ਤੋਂ ਮਾਰੀ ਛਾਲ, ਮੌਤ
News18 Punjab
Updated: October 10, 2019, 6:32 PM IST
ਨਸ਼ੇ ਦੇ ਮਾਮਲੇ ਵਿਚ ਨਾਮਜ਼ਦ ਨੌਜਵਾਨ ਸੁਖਦੇਵ ਸਿੰਘ ਨੇ ਗੁਰਦਾਸਪੁਰ ਕੋਰਟ ਕੰਪਲੈਕਸ ਦੀ ਤੀਸਰੀ ਮੰਜਿਲ ਤੋਂ ਛਾਲ ਮਾਰ ਦਿੱਤੀ। ਅੱਧਾ ਘੰਟਾ ਬੀਤ ਜਾਣ ਤੋਂ ਬਾਅਦ ਵੀ ਮੌਕੇ ਉਤੇ ਐਂਬੂਲੈਂਸ ਨਹੀਂ ਪਹੁੰਚੀ। ਪੁਲਿਸ ਜੀਪ ਵਿੱਚ ਜ਼ਖਮੀ ਨੌਜਵਾਨ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਨੇ ਉਹਨਾਂ ਦੇ ਬੇਟੇ ਨੂੰ ਨਾਜਾਇਜ਼ ਨਸ਼ੇ ਦੇ ਮਾਮਲੇ ਵਿੱਚ ਚੁੱਕਿਆ ਸੀ ਅਤੇ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨਾ ਸੀ। ਪੁਲਿਸ ਮੁਲਾਜ਼ਮਾਂ ਦੇ ਹੱਥੋਂ ਛੁੱਟ ਕੇ ਉਸ ਨੇ ਕੋਰਟ ਕੰਪਲੈਕਸ ਦੀ ਤੀਸਰੀ ਮੰਜਿਲ ਤੋਂ ਛਾਲ ਮਾਰ ਦਿੱਤੀ।

Loading...
ਦੂਸਰੇ ਪਾਸੇ ਇਸ ਮਾਮਲੇ ਵਿਚ ਡੀ.ਐਸ.ਪੀ ਸਿਟੀ ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਨਸ਼ੇ ਦੇ ਮਾਮਲੇ ਵਿਚ ਨਾਮਜ਼ਦ ਸੀ ਅਤੇ ਅੱਜ ਇਸ ਨੂੰ ਮਾਨਯੋਗ ਅਮਨਦੀਪ ਸਿੰਘ ਦੀ ਕੋਰਟ ਵਿਚ ਪੇਸ਼ ਕਰਨਾ ਸੀ। ਇਸ ਨੇ ਕੋਰਟ ਕੰਪਲੈਕਸ ਦੀ ਤੀਸਰੀ ਮੰਜਿਲ ਤੋਂ ਛਾਲ ਮਾਰ ਦਿੱਤੀ ਹੈ ਅਤੇ ਹਸਪਤਾਲ ਵਿੱਚ ਇਸ ਦੀ ਮੌਤ ਹੋ ਗਈ। ਇਸ ਨੇ ਛਾਲ ਕਿਉਂ ਮਾਰੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਇਲਜ਼ਾਮ ਪਰਿਵਾਰ ਵੱਲੋਂ ਲਗਾਏ ਜਾ ਰਹੇ ਹਨ, ਉਸ ਦੀ ਤਫਤੀਸ਼ ਕੀਤੀ ਜਾਵੇਗੀ।
 
First published: October 9, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...