ਰਵੀ ਆਜ਼ਾਦ
ਮਾਲੇਰਕੋਟਲਾ ਕੁੱਪ ਕਲਾਂ 16 ਦਸੰਬਰ ਪੰਜਾਬ ਵਿਚ ਅਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਭਾਵੇਂ ਸੂਬੇ ਵਿਚ ਵੱਡੀਆਂ ਵੱਡੀਆਂ ਗਊ ਸ਼ਾਲਾ ਖੁੱਲ ਗਈਆਂ ਹਨ ਪਰੰਤੂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਦੀ ਜਿੰਮੇਵਾਰੀ ਵਸ ਤੋਂ ਬਾਹਰ ਦੀ ਗੱਲ ਹੈ। ਇਹਨਾਂ ਅਵਾਰਾਂ ਪਸ਼ੂਆਂ ਕਾਰਨ ਹਰ ਰੋਜ ਹਾਦਸੇ ਵਾਪਰਦੇ ਹਨ ਅਤੇ ਲੋਕ ਮੌਤ ਦਾ ਸ਼ਿਕਾਰ ਹੋ ਰਹੇ ਹਨ। ਮਾਲੇਰਕੋਟਲਾ-ਲੁਧਿਆਣਾ ਹਾਈਵੇ ਰੋਡ ਤੇ ਆਵਾਰਾ ਪਸ਼ੂ ਕਾਰਨ ਹੋਏ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਹੈ। ਜਸ਼ਨ ਬੈਨੀਪਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਦੇ ਦੋਸਤ ਜੋ ਬੀਤੀ ਦੇਰ ਰਾਤ ਆਪਣੇ ਦੋਸਤ ਦੇ ਨਾਲ ਮੋਟਰਸਾਈਕਲ ਤੇ ਮਾਲੇਰਕੋਟਲਾ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ, ਰਸਤੇ ਵਿਚ ਕੁੱਪ ਕਲਾਂ ਵਿਖੇ ਪਹੁੰਚਣ ਤੇ ਅਵਾਰਾ ਗਊਆਂ ਸਾਹਮਣੇ ਆਉਣ ਤੇ ਆਪਣਾ ਸੰਤੁਲਨ ਗਵਾ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ, ਜਿਸ ਵਿਚ ਰਣਜੀਤ ਸਿੰਘ (26) ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੋਮਲਖੇੜੀ ਮਲੌਦ ਦੀ ਮੌਕੇ ਤੇ ਮੌਤ ਹੋ ਗਈ ਅਤੇ ਉਸ ਦਾ ਸਾਥੀ ਅਵਤਾਰ ਸਿੰਘ ਜਿਸਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਤਫਤੀਸ਼ ਕਰ ਰਹੇ ਥਾਣੇਦਾਰ ਹਰਬਖਸ਼ ਸਿੰਘ ਨੇ ਆਖਿਆ ਕਿ ਮ੍ਰਿਤਕ ਦੇ ਭਰਾ ਰਤਨਜੋਤ ਸਿੰਘ ਦੇ ਬਿਆਨਾਂ ਤੇ ਧਾਰਾ 174 ਦੀ ਕਾਰਵਾਈ ਕਰ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Road accident