ਯੂਥ ਅਕਾਲੀ ਦਲ ਨੇ ਗਿੱਦੜਬਾਹਾ ਵਿਚ ਸ਼ੁਰੂ ਕੀਤੀ ਸਫਾਈ ਮੁਹਿੰਮ

ਯੂਥ ਅਕਾਲੀ ਦਲ ਨੇ ਗਿੱਦੜਬਾਹਾ ਵਿਚ ਸ਼ੁਰੂ ਕੀਤੀ ਸਫਾਈ ਮੁਹਿੰਮ

 • Share this:
  Ashphaq Dhuddy

  ਗਿੱਦੜਬਾਹਾ ਵਿਚ ਡੇਂਗੂ ਦੇ ਪ੍ਰਕੋਪ ਤੋਂ ਬਚਣ ਲਈ ਅਤੇ ਆਉਣ ਵਾਲੇ ਦਿਵਾਲੀ ਦੇ ਤਿਉਹਾਰ ਉਤੇ ਸਫਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਯੂਥ ਅਕਾਲੀ ਦਲ ਵੱਲੋਂ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ।

  ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਅਭੈ ਸਿੰਘ ਢਿੱਲੋਂ ਨੇ ਗਿੱਦੜਬਾਹਾ ਪੁਰਾਣੀ ਸਬਜ਼ੀ ਮੰਡੀ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿੱਦੜਬਾਹਾ ਵਿਚ ਡੇਂਗੂ ਦਾ ਕਹਿਰ ਜਾਰੀ ਹੈ।

  ਇਲਾਜ ਮਹਿੰਗਾ ਹੋਣ ਕਰਕੇ ਗਰੀਬ ਤੇ ਮੱਧਵਰਗੀ ਲੋਕ ਇਲਾਜ ਕਰਵਾਉਣ ਤੋਂ ਅਸਮਰਥ ਹਨ। ਇਸ ਲਈ ਸਫਾਈ ਮੁਹਿੰਮ ਸ਼ੁਰੂ ਕੀਤੀ ਹੈ ਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਉਹ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਡੇਂਗੂ ਦੇ ਪ੍ਰਕੋਪ ਅਤੇ ਹੋਰ ਬਿਮਾਰੀਆ ਤੋਂ ਬਚਿਆ ਜਾ ਸਕੇ।

  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਹਲਕਾ ਇੰਚਾਰਜ਼ ਅਤੇ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿੱਚ ਹਰ ਸਮੇਂ ਗਿੱਦੜਬਾਹਾ ਵਾਸੀਆਂ ਦੀ ਸੇਵਾ ਲਈ ਹਾਜ਼ਰ ਹਾਂ ਤੇ ਸਾਡਾ ਫਰਜ ਹੈ ਅਸੀਂ ਹਰ ਦੁੱਖ ਦੀ ਘੜੀ ਵਿੱਚ ਲੋਕਾਂ ਦਾ ਸਹਿਯੋਗ ਦਿੰਦੇ ਰਹਾਂਗੇ।

  ਉਨ੍ਹਾਂ ਗਿੱਦੜਬਾਹਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦਾ ਕੁੜਾ, ਕੂੜਾ ਸੈਂਟਰ ਉਤੇ ਹੀ ਸੁਟਿਆ ਜਾਵੇ।
  Published by:Gurwinder Singh
  First published:
  Advertisement
  Advertisement