24 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ


Updated: December 6, 2018, 3:23 PM IST
24 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
ਮ੍ਰਿਤਕ ਗੁਰਪ੍ਰੀਤ ਸਿੰਘ

Updated: December 6, 2018, 3:23 PM IST
ਪੰਜਾਬ ਵਿੱਚ ਮੁਕੰਮਲ ਨਸ਼ਾ ਮੁਕਤੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਦੇ ਕਰੀਬ 2 ਸਾਲ ਪੂਰੇ ਹੋ ਜਾਣ ਤੋਂ ਬਾਅਦ ਵੀ ਪੰਜਾਬ ਵਿੱਚ ਨਸ਼ੇ ਦਾ ਦੈਂਤ ਲਗਾਤਾਰ ਨੌਜਵਾਨਾਂ ਨੂੰ ਨਿਗਲ ਰਿਹਾ ਹੈ ਤੇ ਸਰਕਾਰ ਤੇ ਪ੍ਰਸ਼ਾਸਨ ਗਹਿਰੀ ਨੀਂਦ ਸੁੱਤੇ ਹੋਏ ਨਜ਼ਰ ਆ ਰਹੇ ਹਨ। ਫਰੀਦਕੋਟ ਵਿੱਚ ਅੱਜ ਫਿਰ ਇੱਕ 22 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ ਨਸ਼ੇ ਦੀ ਭੇਂਟ ਚੜ੍ਹ ਗਿਆ ਤੇ ਪਿੱਛੇ ਆਪਣੇ ਮਾਤਾ-ਪਿਤਾ, ਪਤਨੀ ਤੇ 4 ਸਾਲਾਂ ਬੇਟਾ ਛੱਡ ਗਿਆ। ਤੁਹਾਨੂੰ ਦੱਸ ਦਈਏ ਕਿ ਫਰੀਦਕੋਟ ਵਿੱਚ ਨਸ਼ੇ ਦੇ ਕਾਰਣ ਮਰਨ ਦਾ ਇਹ ਤੀਜਾ ਮਾਮਲਾ ਹੈ।

ਇਸ ਮੌਕੇ ਮ੍ਰਿਤਕ ਗੁਰਪ੍ਰੀਤ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਨਸ਼ੇ ਦਾ ਆਦਿ ਸੀ ਤੇ ਬੀਤੀ ਦੇਰ ਰਾਤ ਉਹ ਕਾਫ਼ੀ ਨਸ਼ੇ ਦੀ ਹਾਲਤ ਵਿੱਚ ਘਰ ਵਾਪਿਸ ਆਇਆ ਸੀ ਤੇ ਜਦੋਂ ਉਨ੍ਹਾਂ ਨੇ ਉਸਦੀ ਸਿਹਤ ਵਿਗੜਦੀ ਦੇਖੀ ਤਾਂ ਉਸਨੂੰ ਸਿਵਲ ਹਸਪਤਾਲ ਦਾਖਿਲ ਕਰਵਾਇਆ ਜਿੱਥੇ ਉਸਨੂੰ ਮ੍ਰਿਤਕ ਐਲਾਣ ਕਰ ਦਿੱਤਾ ਗਿਆ। ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਤੇ 4 ਸਾਲਾਂ ਮਾਸੂਮ ਬੇਟਾ ਛੱਡ ਗਿਆ।

ਇਸ ਮੌਕੇ ਫਰੀਦਕੋਟ ਸਿਟੀ ਦੇ ਥਾਣਾ ਇੰਚਾਰਜ ਇਕਬਾਲ ਸਿੰਘ ਨੇ ਕਿਹਾ ਕਿ ਮ੍ਰਿਤਕ ਲੜਕੇ ਦੀ ਪਤਨੀ ਦੇ ਬਿਆਨ ਦਰਜ ਕਰਵਾਏ ਹਨ ਤੇ ਧਾਰਾ 174 ਤਹਿਤ ਕਾਰਵਾਈ ਕਰਵਾਈ ਕੀਤੀ ਜਾ ਰਹੀ ਹੈ।
First published: December 6, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...