ਅਵਾਰਾ ਪਸ਼ੂ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ

- news18-Punjabi
- Last Updated: September 15, 2020, 10:23 AM IST
ਸੰਜੀਵ ਕੁਮਾਰ
ਗੜ੍ਹਸ਼ੰਕਰ: ਸੂਬੇ ਭਰ ਵਿਚ ਸੜਕਾਂ ਉਤੇ ਘੁੰਮਦੇ ਅਵਾਰਾ ਪਸ਼ੂ ਲਗਤਾਰ ਲੋਕਾਂ ਦੀਆਂ ਕੀਮਤੀ ਜਾਨਾਂ ਨਿਗਲ਼ ਰਹੇ ਹਨ, ਪਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਅਜਿਹੀ ਹੀ ਇੱਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ ਸਬ ਡਵੀਜਨ ਗੜ੍ਹਸ਼ੰਕਰ ਤੋਂ, ਇੱਥੇ ਦੇ ਨਜ਼ਦੀਕ ਪਿੰਡ ਰਾਮਪੁਰ ਬਿਲੜੋਂ ਦੇ ਇੱਕ 21 ਸਾਲਾ ਨੌਜਵਾਨ ਦੀ ਅਵਾਰਾ ਪਸ਼ੂ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਮ੍ਰਿਤਕ ਦੀ ਪਹਿਚਾਣ ਗੌਤਮ ਰਾਣਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਜਸਪਾਲ ਰਾਣਾ ਨੇ ਦੱਸਿਆ ਕਿ ਉਸ ਦਾ ਪੁੱਤਰ ਚੰਡੀਗੜ੍ਹ ਵਿੱਚ ਆਪਣੀ ਪੜ੍ਹਾਈ ਕਰਦਾ ਸੀ ਜੋ ਅੱਜ ਘਰ ਵਾਪਸ ਆ ਰਿਹਾ ਸੀ। ਅੱਜ ਸਵੇਰੇ ਬਲਾਚੌਰ ਦੇ ਨਜ਼ਦੀਕ ਪੁੱਜਾ ਤਾਂ ਉਹ ਕਿਸੇ ਅਵਾਰਾ ਪਸ਼ੂ ਦੀ ਚਪੇਟ ਵਿੱਚ ਆ ਗਿਆ ਜਿਸ ਨੂੰ ਮੌਕੇ ਉਤੇ ਮੌਜੂਦ ਲੋਕਾਂ ਨੇ ਸਿਵਲ ਹਸਪਤਾਲ ਬਲਾਚੌਰ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ। ਖਬਰ ਮਿਲਣ ਉਤੇ ਪਿੰਡ ਸ਼ੋਕ ਵਿੱਚ ਡੁੱਬ ਗਿਆ। ਮ੍ਰਿਤਕ ਦੇ ਪਿਤਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਵਾਰਾ ਪਸ਼ੂਆਂ ਦਾ ਪ੍ਰਬੰਧ ਕੀਤਾ ਜਾਵੇ ਤਾਂਕੀ ਉਹ ਕਿਸੇ ਹੋਰ ਦੀ ਕੀਮਤੀ ਜਾਨ ਨਾ ਨਿਗਲ਼ ਸਕਣ।