Home /News /punjab /

"ਯੂਥ ਵਿਦ ਸਰੂਪ, ਕਰੇਗਾ ਫਤਿਹ ਬੂਥ" ਮੁਹਿੰਮ ਦਾ ਆਗਾਜ਼, ਸਾਬਕਾ ਵਿਧਾਇਕ ਨੇ ਝੰਡੀ ਦੇ ਕੇ ਕੀਤੇ ਕਾਫ਼ਲੇ ਰਵਾਨਾ   

"ਯੂਥ ਵਿਦ ਸਰੂਪ, ਕਰੇਗਾ ਫਤਿਹ ਬੂਥ" ਮੁਹਿੰਮ ਦਾ ਆਗਾਜ਼, ਸਾਬਕਾ ਵਿਧਾਇਕ ਨੇ ਝੰਡੀ ਦੇ ਕੇ ਕੀਤੇ ਕਾਫ਼ਲੇ ਰਵਾਨਾ   

"ਯੂਥ ਵਿਦ ਸਰੂਪ, ਕਰੇਗਾ ਫਤਿਹ ਬੂਥ" ਮੁਹਿੰਮ ਦਾ ਆਗਾਜ਼, ਸਾਬਕਾ ਵਿਧਾਇਕ ਨੇ ਝੰਡੀ ਦੇ ਕੇ ਕੀਤੇ ਕਾਫ਼ਲੇ ਰਵਾਨਾ   

"ਯੂਥ ਵਿਦ ਸਰੂਪ, ਕਰੇਗਾ ਫਤਿਹ ਬੂਥ" ਮੁਹਿੰਮ ਦਾ ਆਗਾਜ਼, ਸਾਬਕਾ ਵਿਧਾਇਕ ਨੇ ਝੰਡੀ ਦੇ ਕੇ ਕੀਤੇ ਕਾਫ਼ਲੇ ਰਵਾਨਾ   

"ਯੂਥ ਵਿਦ ਸਰੂਪ, ਕਰੇਗਾ ਫਤਿਹ ਬੂਥ" ਮੁਹਿੰਮ ਦਾ ਆਗਾਜ਼,ਸਾਬਕਾ ਵਿਧਾਇਕ ਨੇ ਝੰਡੀ ਦੇ ਕੇ ਕੀਤੇ ਕਾਫ਼ਲੇ ਰਵਾਨਾ   

  • Share this:

ਬਠਿੰਡਾ - ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਅੱਜ "ਯੂਥ ਵਿੱਦ ਸਰੂਪ, ਫਤਿਹ ਕਰੇਗਾ ਬੂਥ" ਮੁਹਿੰਮ ਦਾ ਆਗਾਜ਼ ਕੀਤਾ ਗਿਆ। ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ ਅਤੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਨੌਜਵਾਨਾਂ ਦੇ ਕਾਫਲੇ ਰਵਾਨਾ ਕੀਤੇ ਗਏ ।  ਇਸ ਮੁਹਿੰਮ ਵਿਚ ਸ਼ਹਿਰ ਦੇ ਨੌਜਵਾਨਾਂ ਦੀ ਸ਼ਮੂਲੀਅਤ ਪ੍ਰਭਾਵਸ਼ਾਲੀ ਰਹੀ ਅਤੇ ਇਹ ਕਾਫ਼ਲੇ ਸ਼ਹਿਰ ਦੇ ਵੱਖ ਵੱਖ ਜ਼ੋਨਾਂ ਵਿਚ "ਬੂਥ ਹੋਵੇਗਾ ਮਜ਼ਬੂਤ, ਜਿੱਤੇਗਾ ਸਰੂਪ" ਦੇ ਨਾਅਰੇ ਲਾਉਂਦੇ ਹੋਏ ਲੋਕਾਂ ਨੂੰ ਲਾਮਬੰਦ ਕਰਨ ਲਈ ਸ਼ੁਰੂ ਕੀਤੇ ਗਏ ਹਨ।ਸਭ ਤੋਂ ਪਹਿਲਾਂ ਯੂਥ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਵਿਖੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਟੀਮ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ ,ਇਸ ਉਪਰੰਤ ਮਾਤਾ ਚਿੰਤਪੁਰਨੀ ਮੰਦਰ ਵਿਖੇ ਵੀ ਮੱਥਾ ਟੇਕਿਆ । ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪ੍ਰਭਾਵਸ਼ਾਲੀ ਇਕੱਠ ਦੌਰਾਨ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਦਾ ਨੌਜਵਾਨ ਮੌਜੂਦਾ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਘਰ ਘਰ ਨੌਕਰੀ ਦੇਣ, ਬੇਰੁਜ਼ਗਾਰੀ ਭੱਤਾ ਦੇਣ, ਸਮਾਰਟ ਫੋਨ ਦੇਣ ਸਮੇਤ ਵੱਡੇ ਵਾਅਦੇ ਪੂਰੇ ਨਾ ਕਰਨ ਕਰਕੇ ਕਾਂਗਰਸ ਸਰਕਾਰ ਤੋਂ ਔਖਾ ਹੈ ਤੇ ਇਸ ਪੰਜ ਸਾਲ ਵਿੱਚ ਨੌਜਵਾਨ ਵਰਗ ਸਮੇਤ ਹਰ ਵਰਗ ਨੂੰ ਦਿੱਤੇ ਗਏ ਧੋਖੇ ਦਾ ਜਵਾਬ ਮੰਗਦਾ ਹੈ।

ਇਸੇ ਲੜੀ ਤਹਿਤ ਇਹ ਨੌਜਵਾਨ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ ।ਉਨ੍ਹਾਂ ਕਿਹਾ ਕਿ ਯੂਥ ਵਰਕਰ ਬੜੀ ਤਨਦੇਹੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ਨਿਰਦੇਸ਼ ਤੇ ਪਾਰਟੀ ਦੀ ਜਿੱਤ ਲਈ ਮਿਹਨਤ ਕਰ ਰਹੇ ਹਨ ਤੇ ਇਨ੍ਹਾਂ ਦੀ ਮਿਹਨਤ ਰੰਗ ਲਿਆਏਗੀ ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨੌਜਵਾਨਾਂ ਦੀ ਸੋਚ ਨੂੰ ਮਜ਼ਬੂਤ ਕੀਤਾ ਜਾਵੇਗਾ ਤੇ ਸਰਕਾਰ ਬਣਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੇ ਨਾਲ ਬੇਰੁਜ਼ਗਾਰੀ ਭੱਤੇ ਸਮੇਤ ਹਰ ਸਹੂਲਤ ਮਿਲੇਗੀ। ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਨੌਜਵਾਨਾਂ ਦਾ ਵੱਖਰਾ ਬੋਰਡ ਬਣਾ ਕੇ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾਣ।

ਇਸ ਮੌਕੇ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ ਅਤੇ ਸ਼ਹਿਰੀ ਪ੍ਰਧਾਨ ਹਰਪਾਲ ਢਿੱਲੋਂ ਨੇ ਕਿਹਾ ਕਿ ਪਾਰਟੀ ਦੀ ਜਿੱਤ ਲਈ ਬੂਥ ਨੂੰ ਮਜ਼ਬੂਤ ਕਰਨਾ ਪ੍ਰਾਥਮਿਕਤਾ ਹੈ ,ਇਸੇ ਲੜੀ ਤਹਿਤ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ, ਜਦੋਂ ਬੂਥ ਮਜ਼ਬੂਤ ਹੋਵੇਗਾ ਤਾਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਪਾਰਟੀ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਮੁੱਖ ਮਕਸਦ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਣੂ ਕਰਵਾਉਣਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਹਿੱਤ ਵਿਚ ਸਰਕਾਰ ਬਣਨ ਤੇ ਉਲੀਕੇ 13 ਨੁਕਾਤੀ ਪ੍ਰੋਗਰਾਮਾਂ ਨੂੰ ਜਾਣਕਾਰੀ ਦੇਣਾ ਹੈ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕੀਤਾ ਜਾ ਸਕੇ । ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਯੂਥ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸ਼ਹਿਰ ਵਾਸੀ ਤੇ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ ।

Published by:Ashish Sharma
First published:

Tags: Bathinda, Shiromani Akali Dal