ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੌਣੇ ਚਾਰ ਮਹੀਨਿਆਂ ਬਾਅਦ ਯੂਟਿਊਬ ਨੇ ਗਾਇਕ ਨੂੰ ‘ਡਾਇਮੰਡ ਪਲੇਅ ਬਟਨ’ ਐਵਾਰਡ ਦਿੱਤਾ ਹੈ। ਇਹ ਉਪਲਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਪੰਜਾਬੀ ਗਾਇਕ ਹਨ।
ਮੂਸੇਵਾਲਾ ਨੂੰ ਯੂਟਿਊਬ ਪਲੇਟਫਾਰਮ ਉਤੇ ਇਕ ਕਰੋੜ ਤੋਂ ਵੱਧ ਚਾਹੁੰਣ ਵਾਲੇ ਮਿਲਣ ਉਤੇ ਯੂਟਿਊਬ ਤੋਂ ‘ਡਾਇਮੰਡ ਪਲੇਅ ਬਟਨ’ ਪ੍ਰਾਪਤ ਹੋਇਆ ਹੈ। ਉਸ ਦੇ ਯੂਟਿਊਬ ਚੈਨਲ ਦੇ ਇਸ ਵੇਲੇ 1 ਕਰੋੜ 69 ਲੱਖ ਪ੍ਰਸ਼ੰਸਕ ਹਨ।
ਦੁਨੀਆ ਤੇ ਚੜ੍ਹਤ ਦੇ ਝੰਡੇ ਝੂਲਦੇ ⛳️@iSidhuMooseWala @YouTubeIndia pic.twitter.com/tpnvWq5I0M
— Sardar Balkaur Singh Sidhu (@iBalkaurSidhu) October 1, 2022
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ" ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਜਾਣਕਾਰੀ ਅਨੁਸਾਰ ‘ਡਾਇਮੰਡ ਪਲੇਅ ਬਟਨ’ ਇੱਕ ਯੂਟਿਊਬ ਸਿਰਜਣਹਾਰ ਐਵਾਰਡ ਹੈ, ਜੋ ਉਨ੍ਹਾਂ ਚੈਨਲਾਂ ਨੂੰ ਦਿੱਤਾ ਜਾਂਦਾ ਹੈ, ਜੋ ਵੀਡੀਓ ਅਪਲੋਡਿੰਗ ਪਲੇਟਫਾਰਮ ਦੁਆਰਾ 10 ਮਿਲੀਅਨ ਗਾਹਕਾਂ ਤੱਕ ਪਹੁੰਚ ਕਰਦੇ ਹਨ ਜਾਂ ਇਸ ਨੂੰ ਪਾਰ ਕਰਦੇ ਹਨ। ਇਸ ਦਾ ਉਦੇਸ਼ ਇਸ ਦੇ ਸਭ ਤੋਂ ਪ੍ਰਸਿੱਧ ਚੈਨਲਾਂ ਨੂੰ ਪਛਾਣਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sidhu Moose Wala, Sidhu moosewala murder case, Sidhu moosewala murder update, Sidhu moosewala news update