Home /News /punjab /

ਜ਼ੀਰਕਪੁਰ : ਬੰਬੀਹਾ ਗੈਂਗ ਦੇ ਚਾਰ ਸ਼ੱਕੀ ਸ਼ੂਟਰ ਗ੍ਰਿਫ਼ਤਾਰ- ਡੀਜੀਪੀ ਗੌਰਵ ਯਾਦਵ

ਜ਼ੀਰਕਪੁਰ : ਬੰਬੀਹਾ ਗੈਂਗ ਦੇ ਚਾਰ ਸ਼ੱਕੀ ਸ਼ੂਟਰ ਗ੍ਰਿਫ਼ਤਾਰ- ਡੀਜੀਪੀ ਗੌਰਵ ਯਾਦਵ

ਬੰਬੀਹਾ ਗੈਂਗ ਦੇ ਚਾਰ ਸ਼ੱਕੀ ਸ਼ੂਟਰ ਕੀਤੇ ਗ੍ਰਿਫ਼ਤਾਰ,ਡੀਜੀਪੀ ਗੌਰਵ ਯਾਦਵ

ਬੰਬੀਹਾ ਗੈਂਗ ਦੇ ਚਾਰ ਸ਼ੱਕੀ ਸ਼ੂਟਰ ਕੀਤੇ ਗ੍ਰਿਫ਼ਤਾਰ,ਡੀਜੀਪੀ ਗੌਰਵ ਯਾਦਵ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ, ਦਿੱਲੀ ਅਤੇ ਉੱਤਰਾਖੰਡ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗਿਰੋਹ ਦੇ ਚਾਰ ਸ਼ੱਕੀ ਸ਼ੂਟਰਾਂ ਨੂੰ ਮੁਹਾਲੀ ਦੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

  • Share this:

ਗੈਂਗਸਟਰਾਂ ਖ਼ਿਲਾਫ ਪੰਜਾਬ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਬੰਬੀਹਾ ਗੈਂਗ ਦੇ ਚਾਰ ਸ਼ੱਕੀ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਪੁਲਿਸ ਨੂੰ ਮਿਲੀ ਇਸ ਕਾਮਯਾਬੀ ਦੇ ਬਾਰੇ ਇਸ ਬਾਰੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ, ਦਿੱਲੀ ਅਤੇ ਉੱਤਰਾਖੰਡ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗਿਰੋਹ ਦੇ ਚਾਰ ਸ਼ੱਕੀ ਸ਼ੂਟਰਾਂ ਨੂੰ ਮੁਹਾਲੀ ਦੇ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਨ੍ਹਾਂ ਕੋਲੋਂ ਤੁਰਕੀ ਵਿੱਚ ਬਣੇ ਇੱਕ ਆਟੋਮੈਟਿਕ ਪਿਸਤੌਲ ਸਮੇਤ ਤਿੰਨ ਵਿਦੇਸ਼ੀ ਪਿਸਤੌਲ ਜ਼ਬਤ ਕੀਤੇ ਗਏ ਹਨ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਚਾਰੇ ਮੁਲਜ਼ਮ ਉੱਤਰਾਖੰਡ ਵਿੱਚ ਇੱਕ 70 ਸਾਲਾ ਵਿਅਕਤੀ ਦੇ ਕਤਲ ਵਿੱਚ ਕਥਿਤ ਤੌਰ ’ਤੇ ਸ਼ਾਮਲ ਸਨ।


ਤੁਹਾਨੂੰ ਦਸ ਦਈਏ ਕਿ ਇਸ ਦੌਰਾਨ ਮੁਹਾਲੀ ਪੁਲਿਸ ਨੇ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਐੱਸਪੀ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਵਿੱਚ ਟੀਮ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਲਪੁਰ ਦੇ ਰਹਿਣ ਵਾਲੇ ਗੈਂਗਸਟਰ ਪਰਮਜੀਤ ਸਿੰਘ ਉਰਫ਼ ਪੰਮਾ ਨੂੰ ਖਰੜ ਦੇ ਭੂਰੂ ਚੌਕ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਕਾਮਯਾਬੀ ਦੇ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ 'ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਗ੍ਰਿਫਤਾਰ ਕੀਤੇ ਗਏ ਹੋਰ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਹਥਿਆਰ, ਲੌਜਿਸਟਿਕਸ ਸਹਾਇਤਾ ਵੀ ਦਿੱਤੀ ਸੀ ਇੰਨਾ ਹੀ ਨਹੀਂ ਉਨ੍ਹਾਂ ਨੇ ਮ੍ਰਿਤਕ ਦੇ ਘਰ ਦੀ ਰੇਕੀ ਕਰਵਾਈ ਹੈ।

Published by:Shiv Kumar
First published:

Tags: Chandigarh, Dgp, Gangster, Gaurav yadav