550 ਸਾਲਾ ਸਮਾਗਮ: ਕੈਨੇਡਾ ਤੋਂ ਮੋਟਰਸਾਈਕਲਾਂ ਉਤੇ ਪਹੁੰਚੇਗਾ ਸਿੱਖ ਨੌਜਵਾਨਾਂ ਦਾ ਜਥਾ

News18 Punjab
Updated: May 10, 2019, 6:20 PM IST
share image
550 ਸਾਲਾ ਸਮਾਗਮ: ਕੈਨੇਡਾ ਤੋਂ ਮੋਟਰਸਾਈਕਲਾਂ ਉਤੇ ਪਹੁੰਚੇਗਾ ਸਿੱਖ ਨੌਜਵਾਨਾਂ ਦਾ ਜਥਾ

  • Share this:
  • Facebook share img
  • Twitter share img
  • Linkedin share img
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜਵਾਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜਵਾਨਾਂ ਵੱਲੋਂ ਆਰੰਭ ਕੀਤੀ ਗਈ ਸੀ, ਜੋ ਵੱਖ-ਵੱਖ ਦੇਸ਼ਾਂ ਤੋਂ ਹੁੰਦੀ ਹੋਈ 11 ਮਈ ਨੂੰ ਸਵੇਰੇ 10:00 ਵਜੇ ਪਾਕਿਸਤਾਨ ਤੋਂ ਵਾਹਗਾ ਅਟਾਰੀ ਸਰਹੱਦ ਰਸਤੇ ਪੰਜਾਬ ਪੁੱਜੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਅਤੇ ਅਧਿਕਾਰੀਆਂ ਵੱਲੋਂ ਯਾਤਰਾ ਨੂੰ ਜੀ-ਆਇਆਂ ਆਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਅਟਾਰੀ ਸਰਹੱਦ ਵਿਖੇ ਸਵਾਗਤ ਹੋਵੇਗਾ, ਜਿਸ ਮਗਰੋਂ ਇਕ ਕਾਫ਼ਲੇ ਦੀ ਰੂਪ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਯਾਤਰਾ ਪੁੱਜੇਗੀ। ਇੱਥੇ ਮੋਟਰਸਾਈਕਲ ਯਾਤਰਾ ਕਰਨ ਵਾਲੇ ਨੌਜਵਾਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ 12 ਮਈ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਵੀ ਯਾਤਰਾ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
 
First published: May 10, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading