ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੰਗਰ ਬਣਾਉਣ ਲਈ ਵਰਤੀ ਜਾਵੇਗੀ ਸੀਐੱਨਜੀ ਗੈਸ


Updated: October 10, 2018, 3:20 PM IST
ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੰਗਰ ਬਣਾਉਣ ਲਈ ਵਰਤੀ ਜਾਵੇਗੀ ਸੀਐੱਨਜੀ ਗੈਸ
ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੰਗਰ ਬਣਾਉਣ ਲਈ ਵਰਤੀ ਜਾਵੇਗੀ ਸੀਐੱਨਜੀ ਗੈਸ

Updated: October 10, 2018, 3:20 PM IST
ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ ਤੇ ਜੇ ਕੋਈ ਤਿਉਹਾਰ ਦਾ ਮੌਕਾ ਹੋਵੇ ਤਾਂ ਇਹ ਗਿਣਤੀ ਹਜ਼ਾਰਾਂ ਤੋਂ ਪਾਰ ਦੀ ਪਹੁੰਚ ਜਾਂਦੀ ਹੈ। ਇਸ ਦੌਰਾਨ ਲੰਗਰ ਵੀ ਅਤੁੱਟ ਵਰਤਾਇਆ ਜਾਂਦਾ ਹੈ। ਅੰਦਾਜ਼ੇ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿੱਚ ਲੰਗਰ ਬਣਾਉਣ ਲਈ ਰੋਜ਼ਾਨਾ 90 ਤੋਂ 100 ਸਲੰਡਰ ਵਰਤੇ ਜਾਂਦੇ ਹਨ। ਖਾਸ ਦਿਨਾਂ ਤੇ ਤਿਉਹਾਰਾਂ ਦੇ ਦਿਨਾਂ ਵਿੱਚ ਇਹ ਗਿਣਤੀ ਦੋ ਤੋਂ ਤਿੰਨ ਗੁਣਾ ਵਧ ਜਾਂਦੀ ਹੈ। ਪਰ ਹੁਣ ਛੇਤੀ ਹੀ ਐਲਪੀਜੀ ਗੈਸ ਦੀ ਬਜਾਏ ਸੀਐੱਨਜੀ ਗੈਸ ਵਰਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਸਾਲ ਪਹਿਲਾਂ ਗੁਜਰਾਤ ਪੈਟਰੋਲੀਅਮ ਕਾਰਪੋਰੇਸ਼ਨ ਨੂੰ ਇਸ ਸਬੰਧੀ ਮਨਜ਼ੂਰੀ ਦਿੱਤੀ ਸੀ। ਨਗਰ ਨਿਗਮ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ ਵੱਖ ਕੋਨਿਆਂ ਵਿੱਚ ਪਿਛਲੇ ਅੱਠ ਮਹੀਨਿਆਂ ਤੋਂ ਸੀਐਨਜੀ ਗੈਸ ਵਾਲੀਆਂ ਪਾਈਪਾਂ ਵਿਛਾਉਣ ਦਾ ਕੰਮ ਚੱਲ ਰਿਹਾ ਹੈ।

ਐੱਲਪੀਜੀ ਮਹਿੰਗੀ ਗੈਸ ਮੰਨੀ ਜਾਂਦੀ ਹੈ ਤੇ ਇਸ ਨੂੰ ਸਟੋਰ ਕਰਨ ਵਿੱਚ ਵੀ ਕਾਫੀ ਜਗ੍ਹਾ ਲੱਗਦੀ ਹੈ। ਕਮੇਟੀ ਨੂੰ ਵੱਡੀ ਗਿਣਤੀ ਵਿੱਚ ਐਲਪੀਜੀ ਗੈਸ ਦੇ ਸਿਲੰਡਰ ਸਟੋਰ ਕਰਕੇ ਰੱਖਣੇ ਪੈਂਦੇ ਸਨ ਤਾਂ ਕਿ ਲੰਗਰ ਪਕਾਉਣ ਵੇਲੇ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।

ਜਾਣਕਾਰੀ ਮੁਤਾਬਕ ਗੁਜਰਾਤ ਤੋਂ ਸ੍ਰੀ ਦਰਬਾਰ ਸਾਹਿਬ,ਅੰਮ੍ਰਿਤਸਰ ਤਕ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਇਸ ਲਈ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਸੀਐੱਨਜੀ ਦਾ ਸਟੇਸ਼ਨ ਵੀ ਸਥਾਪਤ ਕੀਤਾ ਜਾ ਰਿਹਾ। ਇੱਥੋਂ ਹੀ ਸ੍ਰੀ ਦਰਬਾਰ ਸਾਹਿਬ ਨੂੰ ਖਾਣਾ ਪਕਾਉਣ ਲਈ ਸੀਐਨਜੀ ਗੈਸ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਅਗਲੇ ਛੇ ਮਹੀਨਿਆਂ ਵਿੱਚ ਇਹ ਪ੍ਰੋਜੈਕਟ ਮੁਕੰਮਲ ਹੋ ਜਾਵੇਗਾ।
First published: October 10, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...