ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਅਫ਼ਗ਼ਾਨਿਸਤਾਨ ’ਚ ਸਿੱਖਾਂ ’ਤੇ ਹਮਲੇ ਦੀ ਨਿੰਦਾ


Updated: July 2, 2018, 3:37 PM IST
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਅਫ਼ਗ਼ਾਨਿਸਤਾਨ ’ਚ ਸਿੱਖਾਂ ’ਤੇ ਹਮਲੇ ਦੀ ਨਿੰਦਾ

Updated: July 2, 2018, 3:37 PM IST
ਅਫ਼ਗ਼ਾਨਿਸਤਾਨ ਵਿਚ ਸਿੱਖਾਂ ਉਤੇ ਹਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਉਤੇ ਦੁੱਖ ਪ੍ਰਗਟ ਕਰਦੇ ਹੋਏ ਜਥੇਦਾਰ ਨੇ ਆਖਿਆ ਕਿ ਘੱਟ ਗਿਣਤੀ ਸਿੱਖ ਕੌਮ ਉਤੇ ਹੋ ਰਹੇ ਹਮਲੇ ਵੱਡੀ ਚਿੰਤਾ ਦਾ ਵਿਸ਼ਾ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਰਿਹਾਇਸ਼ ਉਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਦੇਸ਼ ਅਤੇ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀ ਜਾਨ ਮਾਲ ਦੀ ਹਿਫ਼ਾਜ਼ਤ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਤੋਂ ਸਿੱਖਾਂ ਦੀ ਹਿਫ਼ਾਜ਼ਤ ਅਤੇ ਸੁਰੱਖਿਆ ਲਈ ਯੋਗ ਕਦਮ ਚੁੱਕਣ ਲਈ ਦਬਾਅ ਬਣਾਉਣ।
First published: July 2, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ