ਪ੍ਰਕਾਸ਼ ਪੁਰਬ ਵਿਸ਼ੇਸ਼: ਜਾਣੋ ਕਿਸ ਤਰ੍ਹਾਂ ਭਾਈ ਲਹਿਣਾ ਜੀ ਤੋਂ ਗੁਰੂ ਅੰਗਦ ਦੇਵ ਜੀ ਬਣੇ ਸਿੱਖ ਧਰਮ ਦੇ ਦੂਜੇ ਗੁਰੂ

Damanjeet Kaur
Updated: April 16, 2018, 5:45 PM IST
ਪ੍ਰਕਾਸ਼ ਪੁਰਬ ਵਿਸ਼ੇਸ਼: ਜਾਣੋ ਕਿਸ ਤਰ੍ਹਾਂ ਭਾਈ ਲਹਿਣਾ ਜੀ ਤੋਂ ਗੁਰੂ ਅੰਗਦ ਦੇਵ ਜੀ ਬਣੇ ਸਿੱਖ ਧਰਮ ਦੇ ਦੂਜੇ ਗੁਰੂ
ਪ੍ਰਕਾਸ਼ ਪੁਰਬ ਵਿਸ਼ੇਸ਼: ਜਾਣੋ ਕਿਸ ਤਰ੍ਹਾਂ ਭਾਈ ਲਹਿਣਾ ਜੀ ਤੋਂ ਗੁਰੂ ਅੰਗਦ ਦੇਵ ਜੀ ਬਣੇ ਸਿੱਖ ਧਰਮ ਦੇ ਦੂਜੇ ਗੁਰੂ
Damanjeet Kaur
Updated: April 16, 2018, 5:45 PM IST
ਅੰਮ੍ਰਿਤਸਰ: ਸਿੱਖ ਧਰਮ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੰਗਤਾਂ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਈਆਂ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਖ਼ਾਸ ਪ੍ਰਬੰਧ ਵੀ ਕੀਤੇ ਗਏ।

ਗੁਰੂ ਅੰਗਦ ਦੇਵ ਜੀ ਦਾ ਇਤਿਹਾਸ...
ਸ੍ਰੀ ਗੁਰੂ ਅੰਗਦ ਦੇਵ ਜੀ ਸਿੱਖ ਧਰਮ ਦੇ ਦੂਜੇ ਗੁਰੂ ਹਨ ਤੇ ਉਹਨਾਂ ਦਾ ਪਹਿਲਾ ਨਾਮ ਭਾਈ ਲਹਿਣਾ ਜੀ ਸੀ। ਇਹਨਾਂ ਦਾ ਜਨਮ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮੱਤੇ ਦੀ ਸਰਾਂ ਵਿਖੇ ਭਾਈ ਫੇਰੁਮਲ ਜੀ ਦੇ ਘਰ ਮਾਤਾ ਦਿਆ ਕੌਰ ਦੀ ਕੁੱਖੋਂ ਹੋਇਆ ਸੀ। ਭਾਈ ਲਹਿਣਾ ਜੀ ਦੀ ਉਮਰ ਉਦੋਂ ਕਾਫ਼ੀ ਛੋਟੀ ਸੀ ਜਦੋਂ ਬਾਬਰ ਦੇ ਹਮਲੇ ਕਾਰਨ ਮੱਤੇ ਦੀ ਸਰਾਂ ਪਿੰਡ ਉਜੜ ਗਿਆ ਉਸ ਤੋਂ ਬਾਅਦ ਭਾਈ ਲਹਿਣਾ ਜੀ ਆਪਣੇ ਪਿਤਾ ਫੇਰੁਮਲ ਜੀ ਨਾਲ ਪਿੰਡ ਖਡੂਰ ਆ ਗਏ। ਜਿੱਥੇ ਉਹਨਾਂ ਨੇ ਇੱਕ ਹੱਟੀ ਦਾ ਕੰਮ ਕੀਤਾ ਇੱਥੇ ਹੀ ਭਾਈ ਲਹਿਣਾ ਜੀ ਨੂੰ ਇੱਕ ਵਿਅਕਤੀ ਮਿਲਿਆ ਜੋ ਹਰ ਵੇਲੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਜੱਪਦਾ ਰਹਿੰਦਾ ਸੀ ਤੇ ਭਾਈ ਲਹਿਣਾ ਜੀ ਨੂੰ ਇਹ ਬਾਣੀ ਇੰਨੀ ਜੱਚ ਗਈ ਕਿ ਉਹਨਾਂ ਨੇ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਦਾ ਮਨ ਬਣਾ ਲਿਆ। ਜਦੋਂ ਭਾਈ ਲਹਿਣਾ ਜੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਮਿਲੇ ਤੇ ਉਹਨਾਂ ਅੱਗੇ ਨਤਮਸਤਕ ਹੋਏ। ਜਦੋਂ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਤੋਂ ਉਹਨਾਂ ਦਾ ਨਾਮ ਪੁੱਛਿਆ ਤਾਂ ਭਾਈ ਲਹਿਣਾ ਜੀ ਨੇ ਕਿਹਾ ਕਿ 'ਲਹਿਣਾ' ਤਾਂ ਗੁਰੂ ਨਾਨਕ ਦੇਵ ਜੀ ਮੁੱਖੋਂ ਫਰਮਾਨ ਹੋਇਆ, 'ਤੁਸੀਂ ਲੈਣਾ ਤੇ ਅਸੀਂ ਦੇਣਾ।'

ਗੁਰੂ ਨਾਨਕ ਦੇਵ ਜੀ ਨੇ ਆਪਣੇ ਪੁੱਤਰਾਂ ਨੂੰ ਗੁਰਗੱਦੀ ਨਾ ਦੇ ਕੇ ਭਾਈ ਲਹਿਣਾ ਜੀ ਨੂੰ ਦਿੱਤੀ...

ਉਸ ਤੋਂ ਬਾਅਦ ਭਾਈ ਲਹਿਣਾ ਜੀ ਨੇ ਸੰਨ 1532 ਤੋਂ ਲੈ ਕੇ ਸੰਨ 1539 ਤੱਕ ਗੁਰੂ ਨਾਨਕ ਦੇਵ ਜੀ ਦੀ ਸ਼ਰਨ 'ਚ ਰਹਿ ਕੇ ਸਮਾਜ ਭਲਾਈ ਦੇ ਕੰਮ ਕੀਤੇ ਤੇ ਬਾਣੀ ਨਾਲ ਜੁੜਨ ਦਾ ਸੁਨੇਹਾ ਦਿੱਤਾ। ਗੁਰੂ ਨਾਨਕ ਦੇਵ ਜੀ ਨੇ ਆਪਣੇ ਬੱਚਿਆਂ ਨੂੰ ਗੁਰਗੱਦੀ ਨਾ ਦੇ ਕੇ ਭਾਈ ਲਹਿਣਾ ਜੀ ਨੂੰ ਆਪਣੇ ਅੰਗ ਨਾਲ ਲਗਾ ਕੇ ਗੁਰੂ ਅੰਗਦ ਬਣਾ ਕੇ ਗੁਰਗੱਦੀ ਸੌਂਪ ਦਿੱਤੀ।

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿੱਪੀ ਉਚਾਰੀ ਤੇ ਗੁਰੂ ਨਾਨਕ ਦੇਵ ਜੀ ਦੀ ਚਲਾਈ ਗਈ ਲੰਗਰ ਪ੍ਰਥਾ ਨੂੰ ਅੱਗੇ ਤੋਰਿਆ। ਸ੍ਰੀ ਗੁਰੂ ਅੰਗਦ ਦੇਵ ਜੀ ਦੇ 63 ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਹਨ। ਗੁਰੂ ਅੰਗਦ ਦੇਵ ਜੀ ਹਮੇਸ਼ਾ ਗੁਰੂ ਮਹਾਰਾਜ ਦੀ ਰਜ਼ਾ ਵਿੱਚ ਰਹਿਣ ਤੇ ਉਸਦਾ ਭਾਣਾ ਮੰਨਣ ਦਾ ਸੰਦੇਸ਼ ਦਿੱਤਾ।

 
First published: April 16, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ