ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਅੱਜ ਹੋਲਾ-ਮਹੱਲਾ ਦਾ ਆਗਾਜ਼


Updated: February 28, 2018, 12:46 PM IST
ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਅੱਜ ਹੋਲਾ-ਮਹੱਲਾ ਦਾ ਆਗਾਜ਼
ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਅੱਜ ਹੋਲਾ-ਮਹੱਲਾ ਦਾ ਆਗਾਜ਼

Updated: February 28, 2018, 12:46 PM IST
ਹਰਨੀਪ ਕੌਰ
ਸ਼੍ਰੀ ਅਨੰਦਪੁਰ ਸਾਹਿਬ, 28 ਫਰਵਰੀ: ਖ਼ਾਲਸੇ ਦੀ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ-ਮਹੱਲਾ ਦਾ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਖੇ ਹੋਇਆ ਆਗਾਜ਼। ਇਸ ਮੌਕੇ ਸੰਗਤਾਂ ਵਿੱਚ ਕਾਫੀ ਉਤਸ਼ਾਹ ਦੇਖਿਆ ਜਾ ਸਕਦਾ ਹੈ ਤੇ ਹੋਲੇ ਮੱਹਲੇ ਦੀ ਰੰਗ 'ਚ ਰੰਗੀ ਆਨੰਦਪੁਰ ਸਾਹਿਬ ਦੀ ਧਰਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਲੇ ਮੱਹਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋਈ ਹੈ। 25 ਫਰਵਰੀ ਤੋਂ 27 ਫਰਵਰੀ ਤੱਕ ਸ੍ਰੀ ਕੀਰਤਪੁਰ ਸਾਹਿਬ ਵਿੱਖੇ ਹੋਲੇ ਮਹੱਲੇ ਦੇ ਰੰਗ ਵੇਖਣ ਨੂੰ ਮਿਲੇ ਅਤੇ ਅੱਜ 28 ਫਰਵਰੀ ਤੋਂ 2 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਦੂਜਾ ਪੜਾਅ ਚੱਲੇਗਾ।

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਤਰੀਕ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ

First published: February 28, 2018
ਹੋਰ ਪੜ੍ਹੋ
ਅਗਲੀ ਖ਼ਬਰ