ਪੰਜ ਸਿੰਘ ਸਾਹਿਬਾਨ ਵੱਲੋਂ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਜਾਰੀ


Updated: March 9, 2019, 2:03 PM IST
ਪੰਜ ਸਿੰਘ ਸਾਹਿਬਾਨ ਵੱਲੋਂ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਜਾਰੀ

Updated: March 9, 2019, 2:03 PM IST
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਸੰਮਤ 551 ਜੈਕਾਰਿਆਂ ਦੀ ਗੂੰਜ 'ਚ ਜਾਰੀ ਕੀਤਾ ਗਿਆ ਹੈ। ਇਸ ਮੌਕੇ ਜਥੇਦਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਸਬੰਧੀ ਬਣਾਈ ਗਈ ਕਮੇਟੀ ਨੂੰ 15 ਦਿਨ 'ਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ 14 ਮਾਰਚ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਾਤਾਵਰਨ ਦਿਵਸ ਵਜੋਂ ਮਨਾਉਣ ਦਾ ਆਦੇਸ਼ ਦਿੱਤਾ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 200 ਬੂਟੇ ਅੰਬਾਂ ਦੇ ਲਾਏ ਜਾਣਗੇ।
First published: March 9, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...