ਪਾਕਿਸਤਾਨੀ ਪੁਲਿਸ ਅਫਸਰ ਗੁਲਾਬ ਸਿੰਘ ਨਾਲ ਧੱਕੇ ਖਿਲਾਫ ਸਿੱਖ ਜਥੇਬੰਦੀਆਂ ’ਚ ਰੋਸ


Updated: July 11, 2018, 5:48 PM IST
ਪਾਕਿਸਤਾਨੀ ਪੁਲਿਸ ਅਫਸਰ ਗੁਲਾਬ ਸਿੰਘ ਨਾਲ ਧੱਕੇ ਖਿਲਾਫ ਸਿੱਖ ਜਥੇਬੰਦੀਆਂ ’ਚ ਰੋਸ

Updated: July 11, 2018, 5:48 PM IST
ਪਾਕਿਸਤਾਨ ਦੇ ਪਹਿਲੇ ਸਿੱਖ ਅਫਸਰ ਗੁਲਾਬ ਸਿੰਘ ਦੀ ਦਸਤਾਰ ਉਤਾਰਨ ਤੇ ਕੁੱਟਮਾਰ ਕਰਨ ਦੇ ਵਾਇਰਲ ਹੋਏ ਵੀਡੀਓ ਪਿੱਛੋਂ ਸਿੱਖ ਜਥੇਬੰਦੀਆਂ ਵਿਚ ਕਾਫੀ ਰੋਸ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਇਸ ਬਾਰੇ ਪਾਕਿਸਤਾਨ ਦੇ ਦੂਤਘਰ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਇਸ ਬਾਰੇ ਪਾਕਿਸਤਾਨ ਸਰਕਾਰ ਉਤੇ ਦਬਾਅ ਬਣਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਉਹ ਦੁਨੀਆਂ ਭਰ ਵਿਚ ਰਹਿੰਦੇ ਸਿੱਖਾਂ ਨੂੰ ਅਪੀਲ ਕਰਦੇ ਹਨ ਕਿ ਅਜਿਹੇ ਮਸਲਿਆਂ ਉਤੇ ਇਕਜੁਟਤਾ ਵਿਖਾਉਣ। ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਬਿਨਾਂ ਕੋਈ ਨੋਟਿਸ ਦਿੱਤੇ ਕਿਸੇ ਨੂੰ ਘਰੋਂ ਤੋਂ ਬਾਹਰ ਕੱਢਣਾ ਕਿਸੇ ਪੱਖੋਂ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਸਿੱਖ ਦੇ ਕੇਸਾਂ ਦੀ ਬੇਅਦਬੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਵੀ ਉਠਾਇਆ ਜਾਵੇਗਾ। ਇਹ ਘਟਨਾ ਨਿੰਦਣਯੋਗ ਹੈ ਤੇ ਉਹ ਪਾਕਿਸਤਾਨ ਸਰਕਾਰ ਤੋਂ ਮੰਗ ਕਰਦੇ ਹਨ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਦੱਸ ਦਈਏ ਕਿ ਪਾਕਿਸਤਾਨ ਦੇ ਲਾਹੌਰ ਤੋਂ ਇਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿਚ ਇਕ ਸਿੱਖ ਦੀ ਦਸਤਾਰ ਲੱਥੀ ਹੋਈ ਹੈ ਤੇ ਉਸ ਦੇ ਕੇਸ ਖਿੱਲਰੇ ਹੋਏ ਹਨ। ਇਹ ਸਿੱਖ ਲਾਹੌਰ ਪੁਲਿਸ ਦਾ ਪਹਿਲਾ ਸਿੱਖ ਅਫਸਰ ਗੁਲਾਬ ਸਿੰਘ ਹੈ। ਜੋ ਪਿਛਲੇ 15 ਸਾਲਾਂ ਤੋਂ ਟ੍ਰੈਫਿਕ ਵਾਰਡਨ ਦੇ ਤੌਰ ਉਤੇ ਆਪਣੀ ਡਿਊਟੀ ਕਰ ਰਿਹਾ ਹੈ। ਇਸ ਸਿੱਖ ਦਾ ਦੋਸ਼ ਹੈ ਕਿ ਉਸ ਤੋਂ ਜਬਰੀ ਘਰ ਖਾਲੀ ਕਰਵਾਇਆ ਗਿਆ ਹੈ। ਉਸ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ ਗਿਆ ਤੇ ਘਰ ਤੋਂ ਬਾਹਰ ਸੁੱਟ ਦਿੱਤਾ। ਗੁਲਾਬ ਸਿੰਘ ਆਪਣੇ ਬੱਚਿਆਂ ਨਾਲ ਬੇਦੀਆਂ ਰੋਡ ਉਤੇ ਡੇਰਾ ਚਹਿਲ ਨੇੜੇ ਰਹਿ ਰਿਹਾ ਸੀ। ਅਚਾਨਕ ਪੰਜਾਬ ਪੁਲਿਸ ਤੇ ਔਕਾਫ ਬੋਰਡ ਦੇ ਲੋਕ ਆਏ ਤੇ ਉਸ ਨੂੰ ਬੱਚਿਆਂ ਸਮੇਤ ਘਰੋਂ ਬਾਹਰ ਕੱਢ ਦਿੱਤਾ।
First published: July 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...