ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠਾਂ ਭੇਜਣ ਲਈ ਲੱਗਾ ਪਲਾਂਟ

News18 Punjab
Updated: June 17, 2019, 7:57 PM IST
share image
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਾਣੀ ਨੂੰ ਮੁੜ ਧਰਤੀ ਹੇਠਾਂ ਭੇਜਣ ਲਈ ਲੱਗਾ ਪਲਾਂਟ

  • Share this:
  • Facebook share img
  • Twitter share img
  • Linkedin share img
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਕਰਮਾ ਦੀ ਧੁਆਈ ਲਈ ਵਰਤੇ ਜਾਂਦੇ ਅਤੇ ਬਾਰਸ਼ ਦੌਰਾਨ ਜਮ੍ਹਾ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ।

ਇਸ ਸਬੰਧੀ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਨ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਗਏ ਪਲਾਂਟ ਦਾ ਨਰੀਖਣ ਕੀਤਾ ਗਿਆ। ਸ਼੍ਰੋਮਣੀ ਕਮੇਟੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਯਤਨਾਂ ਨਾਲ ਇਹ ਪਲਾਂਟ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੰਤਵ ਨਾਲ ਲਗਾਇਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਪੰਨੂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਕਰਨਾ ਸਭ ਦਾ ਫ਼ਰਜ਼ ਮੁਢਲਾ ਫ਼ਰਜ਼ ਹੈ, ਜਿਸ ਲਈ ਸੁਚੇਤ ਉਪਰਾਲੇ ਜ਼ਰੂਰੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਕਾਹਨ ਸਿੰਘ ਪੰਨੂ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
First published: June 17, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading