SGPC ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੁਖਬੀਰ ਨੂੰ ਅੱਗੇ ਲਾਉਣ ਤੋਂ ਕੈਪਟਨ ਸਰਕਾਰ ਔਖੀ, ਜਥੇਦਾਰ ਨੂੰ ਲਿਖਿਆ ਪੱਤਰ

News18 Punjab
Updated: July 7, 2019, 7:32 PM IST
share image
SGPC ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸੁਖਬੀਰ ਨੂੰ ਅੱਗੇ ਲਾਉਣ ਤੋਂ ਕੈਪਟਨ ਸਰਕਾਰ ਔਖੀ, ਜਥੇਦਾਰ ਨੂੰ ਲਿਖਿਆ ਪੱਤਰ

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਵਿਭਾਗ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨੀਤੀਆਂ ਉਤੇ ਇਤਰਾਜ਼ ਜਤਾਇਆ ਹੈ।

ਮੰਤਰੀ ਦਾ ਇਤਰਾਜ਼ ਜਤਾਇਆ ਹੈ ਕਿ ਸਰਕਾਰ ਨੇ ਐਸਜੀਪੀਸੀ ਨਾਲ ਪ੍ਰਕਾਸ਼ ਪੁਰਬ ਦੇ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ। ਉਨ੍ਹਾਂ ਲਿਖਿਆ ਹੈ ਕਿ ਬੜੇ ਹੀ ਅਫ਼ਸੋਸ ਨਾਲ ਧਿਆਨ ਵਿਚ ਲਿਆਉਣਾ ਪੈ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇੱਕ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਖੇਡਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ।

ਰੰਧਾਵਾ ਨੇ ਚਿੱਠੀ ਵਿੱਚ ਲਿਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਇਸ ਕਾਰਵਾਈ ਨਾਲ ਜਿੱਥੇ ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਕਾਰ ਨੂੰ ਠੇਸ ਪਹੁੰਚੀ ਹੈ, ਉੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ 550ਵਾਂ ਇਤਿਹਾਸਕ ਦਿਹਾੜਾ ਰਲ-ਮਿਲ ਕੇ ਮਨਾਉਣ ਦੇ ਕੀਤੇ ਗਏ ਯਤਨਾਂ ਨੂੰ ਵੀ ਢਾਹ ਲੱਗੀ ਹੈ। ਰੰਧਾਵਾ ਨੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਅੰਦਰ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਫ਼ੈਸਲਾ ਹੋਇਆ ਸੀ ਕਿ ਗੁਰਦੁਆਰਾ ਸਾਹਿਬਾਨ ਦੇ ਅੰਦਰਲੇ ਸਾਰੇ ਸਮਾਗਮ ਸ਼੍ਰੋਮਣੀ ਕਮੇਟੀ ਕਰੇਗੀ ਤੇ ਬਾਹਰਲੇ ਪ੍ਰਬੰਧ ਪੰਜਾਬ ਸਰਕਾਰ ਕਰੇਗੀ। ਇਹ ਵੀ ਤੈਅ ਹੋਇਆ ਸੀ ਕਿ ਮੁੱਖ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ, ਸਮਾਪਤੀ ਸਮੇਂ ਅਰਦਾਸ ਕਰਨ, ਹੁਕਮਨਾਮਾ ਲੈਣ ਤੇ ਕੜਾਹ ਪ੍ਰਸ਼ਾਦ ਵਰਤਾਉਣ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਕਰੇਗੀ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਇਹ ਇਤਿਹਾਸਕ ਪ੍ਰਕਾਸ਼ ਪੁਰਬ ਪੰਜਾਬ ਵਿੱਚ ਮਨਾਉਣ ਲਈ ਦੋ ਹੀ ਪ੍ਰਮੁੱਖ ਧਿਰਾਂ ਹਨ। ਇੱਕ ਲੋਕਾਂ ਦੁਆਰਾ ਚੁਣੀ ਹੋਈ ਪੰਜਾਬ ਸਰਕਾਰ ਤੇ ਦੂਜੀ ਸਿੱਖ ਜਗਤ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਕਮੇਟੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਿਲੀ ਇੱਛਾ ਇਹ ਹੈ ਕਿ ਇਹ ਇਤਿਹਾਸਕ ਦਿਹਾੜਾ ਦੋਵੇਂ ਧਿਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਦੇਖ ਰੇਖ ਤੇ ਰਹਿਨੁਮਾਈ ਹੇਠ ਰਲ ਮਿਲ ਕੇ ਮਨਾਉਣ। ਹੁਣ ਸ਼੍ਰੋਮਣੀ ਕਮੇਟੀ ਨੇ ਸਮੁੱਚੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ ਆਪਣੇ ਫ਼ਰਜ਼ ਨਿਭਾਉਣ ਦੀ ਥਾਂ ਇੱਕ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੱਗ ਬਣ ਕੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

First published: July 7, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading