ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ.....


Updated: December 27, 2018, 8:20 AM IST
ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ.....
ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ.....

Updated: December 27, 2018, 8:20 AM IST
ਫਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਸ਼ਹੀਦੀ ਜੋੜ ਮੇਲ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੈ।

ਫਤਿਹਗੜ੍ਹ ਸਾਹਿਬ ਵਿੱਚ 3 ਦਿਨੀਂ ਸ਼ਹੀਦ ਜੋੜ ਮੇਲ ਦੀ ਸ਼ੁਰੂਆਤ ਹੋ ਗਈ ਹੈ। ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਪਹਿਲੇ ਦਿਨ ਵੱਡੀ ਗਿਣਤੀ ਚ ਸੰਗਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਪਹੁੰਚੀ। ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਹੀ ਵਜੀਰ ਖਾਨ ਦੇ ਜ਼ੁਲਮ ਅੱਗੇ ਨਾ ਝੁਕਦੇ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੇ ਸ਼ਹਾਦਤ ਦਾ ਜਾਮ ਪੀਤਾ ਸੀ।

ਇਸ ਸਥਾਨ ਤੇ ਹੀ ਬਾਬਾ ਫਤਹਿ ਸਿੰਘ ਤੇ ਜ਼ੋਰਾਵਰ ਸਿੰਘ ਜੀ ਨੂੰ ਵਜੀਰ ਖਾਨ ਵੱਲੋਂ ਜ਼ਿੰਦਾ ਦੀਵਾਰ ਚ ਚਿਣਵਾ ਦਿੱਤਾ ਗਿਆ ਸੀ। ਉਸ ਥਾਂ ਤੇ ਹੀ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਸੁਸ਼ੋਭਿਤ ਹੈ ਤੇ ਜਿੱਥੇ ਨੀਹਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਚਿਣਵਾਇਆ ਗਿਆ ਉਸ ਥਾਂ ਤੇ ਭੋਰਾ ਸਾਹਿਬ ਹੈ। ਅੱਜ ਵੀ ਉਹ ਦੀਵਾਰ ਮੌਜੂਦ ਹੈ। ਉਧਰ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ, ਜਿਹਨਾਂ ਦੇ ਭੋਗ 28 ਦਸੰਬਰ ਨੂੰ ਪਾਏ ਜਾਣਗੇ।
First published: December 27, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ