ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

News18 Punjab
Updated: July 24, 2019, 4:49 PM IST
share image
ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

  • Share this:
  • Facebook share img
  • Twitter share img
  • Linkedin share img
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2019 ਤੱਕ ਸ਼੍ਰੋਮਣੀ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫ਼ਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾ ਕਰਵਾਉਣ ਤਾਂ ਜੋ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।
First published: July 24, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading