ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚੱਢਾ ਨੂੰ ਸਿਰੋਪਾ ਦੇਣ ਉਤੇ ਵਿਵਾਦ


Updated: June 10, 2018, 1:30 PM IST
ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚੱਢਾ ਨੂੰ ਸਿਰੋਪਾ ਦੇਣ ਉਤੇ ਵਿਵਾਦ

Updated: June 10, 2018, 1:30 PM IST
ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਚੱਢਾ ਨੂੰ ਸਿਰੋਪਾ ਦੇਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਇਸ ਉਤੇ ਇਤਰਾਜ਼ ਜਾਹਿਰ ਕੀਤਾ ਹੈ ਅਤੇ ਸਿਰੋਪਾ ਦੇਣ ਵਾਲੇ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਚਰਨਜੀਤ ਸਿੰਘ ਚੱਢਾ ਇਤਰਾਜ਼ਯੋਗ ਵੀਡੀਓ ਮਾਮਲੇ ਵਿਚ ਘਿਰਿਆ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੱਢਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵੱਲੋਂ ਉਸ ਨੂੰ ਸਿਰੋਪਾ ਦਿੱਤੀ ਗਿਆ ਹੈ।

ਦੱਸ ਦਈਏ ਕਿ ਵਿਵਾਦਾਂ ਵਿਚ ਆਉਣ ਪਿੱਛੋਂ ਚੱਢਾ ਨੂੰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਸੀ। ਚੱਢਾ ਪਰਿਵਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਲਈ ਮਸ਼ੀਨ ਭੇਟ ਕੀਤੀ ਗਈ। ਇਸ ਮਗਰੋਂ ਲੰਗਰ ਘਰ ਦੇ ਕਰਮਚਾਰੀਆਂ ਵੱਲੋਂ ਉਸ ਨੂੰ ਸਿਰੋਪਾ ਭੇਟ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਸਿਰੋਪਾ ਦੇਣ ਵਾਲੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਸਿਧਾਂਤ ਮੁਤਾਬਕ ਤਨਖਾਹੀਆ ਕਰਾਰ ਦਿੱਤੇ ਕਿਸੇ ਵੀ ਵਿਅਕਤੀ ਨੂੰ ਤਨਖਾਹ ਪੂਰੀ ਹੋਣ ਤੱਕ ਅਜਿਹਾ ਸਨਮਾਨ ਨਹੀਂ ਦਿੱਤਾ ਜਾ ਸਕਦਾ। ਚੱਢਾ ਦੀ ਇਤਰਾਜ਼ਯੋਗ ਵੀਡੀਓ ਵਾਈਰਲ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਸ ’ਤੇ ਦੋ ਸਾਲ ਤੱਕ ਕਿਸੇ ਵੀ ਧਾਰਮਿਕ, ਸਿਆਸੀ ਤੇ ਸਮਾਜਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ‘ਤੇ ਰੋਕ ਲਾਈ ਹੈ।

 
First published: June 10, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ