ਬੇਅਦਬੀ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ ਸੀ.ਬੀ.ਆਈ. ਕਲੋਜ਼ਰ ਰਿਪੋਰਟ ਰੱਦ

News18 Punjab
Updated: July 17, 2019, 7:54 PM IST
share image
ਬੇਅਦਬੀ ਮਾਮਲਾ:  ਸ਼੍ਰੋਮਣੀ ਕਮੇਟੀ ਵੱਲੋਂ ਸੀ.ਬੀ.ਆਈ. ਕਲੋਜ਼ਰ ਰਿਪੋਰਟ ਰੱਦ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਸੀ.ਬੀ.ਆਈ ਵੱਲੋਂ ਦਿੱਤੀ ਗਈ ਕਲੋਜ਼ਰ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੇ ਇਕੱਤਰਤਾ ਦੌਰਾਨ ਲਿਆ ਗਿਆ।

ਇਕੱਤਰਤਾ ਦੌਰਾਨ ਸੀ.ਬੀ.ਆਈ. ਦੀ ਰਿਪੋਰਟ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਦੀ ਰਾਇ ਨਾਲ ਅਗਲੀ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਇਕ ਬਾਗ ਲਗਾਇਆ ਜਾਵੇਗਾ, ਜੋ ਆਪਣੇ ਆਪ ਵਿਚ ਇਤਿਹਾਸਕ ਹੋਵੇਗਾ। ਇਸ ਬਾਗ ਵਿਚ ਬਾਗਬਾਨੀ ਮਾਹਿਰਾਂ ਦੀ ਰਾਇ ਅਨੁਸਾਰ ਵੱਖ-ਵੱਖ ਤਰ੍ਹਾਂ ਦੇ 550 ਰਵਾਇਤੀ ਕਿਸਮ ਦੇ ਬੂਟੇ ਲਗਾਏ ਜਾਣਗੇ।

ਇਸ ਵਿਚ ਕੈਨੇਡਾ ਦੀ ਸੰਗਤ ਤੇ ਪ੍ਰੇਮੀਆਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅੰਦਰ ਵਾਤਾਵਰਨ ਸਬੰਧੀ ਪ੍ਰੇਰਣਾ ਦਿੱਤੀ ਹੈ ਅਤੇ ਇਸ ਮੰਤਵ ਨਾਲ ਹੀ ਬਾਗ ਦੀ ਸਥਾਪਨਾ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀਆਂ ਸੰਗਤਾਂ ਦੀ ਮੰਗ ਅਨੁਸਾਰ ਪਾਵਨ ਸਰੂਪ ਭੇਜੇ ਜਾਣਗੇ ਅਤੇ ਇਸ ਕਾਰਜ ਲਈ ਵਿਸ਼ੇਸ਼ ਚਾਰਟਰ ਜਹਾਜ਼ ਦੀ ਵਰਤੋਂ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਵਿਦੇਸ਼ ਭੇਜਣ ਸਮੇਂ ਮਰਯਾਦਾ ਦਾ ਪੂਰਨ ਖਿਆਲ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੰਗਤ ਦੀ ਵਧਦੀ ਆਮਦ ਕਰਕੇ ਇਥੇ ਲੰਗਰ ਵਿਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਲਗਾਈ ਜਾਵੇਗੀ।
First published: July 17, 2019
ਹੋਰ ਪੜ੍ਹੋ
ਅਗਲੀ ਖ਼ਬਰ