ਸ਼੍ਰੋਮਣੀ ਕਮੇਟੀ ਇਸ ਵਾਰ ਵੀ ਪਾਕਿਸਤਾਨ ਨਹੀਂ ਭੇਜੇਗੀ ਜਥਾ


Updated: June 8, 2018, 1:03 PM IST
ਸ਼੍ਰੋਮਣੀ ਕਮੇਟੀ ਇਸ ਵਾਰ ਵੀ ਪਾਕਿਸਤਾਨ ਨਹੀਂ ਭੇਜੇਗੀ ਜਥਾ

Updated: June 8, 2018, 1:03 PM IST
ਸ਼੍ਰੋਮਣੀ ਕਮੇਟੀ ਇਸ ਵਾਰ ਵੀ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਭੇਜੇਗੀ। ਸ਼੍ਰੋਮਣੀ ਕਮੇਟੀ ਦੀ ਇਸ ਨਾਂਹ ਦਾ ਕਾਰਨ ਨਾਨਕਸ਼ਾਹੀ ਕੈਲੰਡਰ ਵਿਵਾਦ ਹੈ। ਪਿਛਲੇ ਵਰ੍ਹੇ ਵੀ ਸ਼੍ਰੋਮਣੀ ਕਮੇਟੀ ਨੇ ਜਥਾ ਨਾ ਭੇਜਣ ਦਾ ਫੈਸਲਾ ਕੀਤਾ ਸੀ। ਦੱਸ ਦਈਏ ਕਿ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਪੁਰਬ 16 ਜੂਨ ਨੂੰ ਮਨਾਇਆ ਜਾਵੇਗਾ ਅਤੇ ਪਾਕਿਸਤਾਨ ਸਥਿਤ ਪੀ.ਜੀ.ਪੀ.ਸੀ. ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਡੇਰਾ ਸਾਹਿਬ ਲਾਹੌਰ ’ਚ 16 ਜੂਨ ਨੂੰ ਅਖੰਡ ਪਾਠ ਦੇ ਭੋਗ ਪਾ ਕੇ ਸ਼ਹੀਦੀ ਦਿਵਸ ਮਨਾਉਣ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਜਦ ਕਿ ਸ਼੍ਰੋਮਣੀ ਕਮੇਟੀ 17 ਜੂਨ ਨੂੰ ਹੀ ਸ਼ਹੀਦੀ ਦਿਹਾੜਾ ਮਨਾ ਰਹੀ ਹੈ।

ਪਾਕਿਸਤਾਨ ਸਰਕਾਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਤੈਅ ਕੀਤੀ ਪ੍ਰੋਗਰਾਮ ਨੂੰ ਮੰਨਣ ਤੋਂ ਨਾਂਹ ਕਰ ਦਿੱਤੀ, ਜਿਸ ਪਿਛੋਂ ਸ਼੍ਰੋਮਣੀ ਕਮੇਟੀ ਨੇ ਜਥਾ ਨਾ ਭੇਜਣ ਦਾ ਫ਼ੈਸਲਾ ਲਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨੀ ਸਫਰਤਖ਼ਾਨੇ ਨੂੰ ਸਿੱਖ ਸ਼ਰਧਾਲੂਆਂ ਲਈ 9 ਤੋਂ 18 ਜੂਨ ਤੱਕ ਵੀਜ਼ੇ ਦੇਣ ਲਈ ਆਖਿਆ ਸੀ। ਸ਼੍ਰੋਮਣੀ ਕਮੇਟੀ ਦਾ ਦੋਸ਼ ਹੈ ਕਿ ਪਾਕਿਸਤਾਨੀ ਸਫ਼ਾਰਤਖ਼ਾਨੇ ਵੱਲੋਂ ਪ੍ਰੋਗਰਾਮ ਮੁਤਾਬਕ ਵੀਜ਼ੇ ਨਹੀਂ ਦਿੱਤੇ ਗਏ ਹਨ। ਦੱਸ ਦਈਏ ਕਿ ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਗੁਰ ਪੁਰਬ ਅਤੇ ਸ਼ਹੀਦੀ ਦਿਹਾੜੇ ਮਨਾਉਣ ਦੀਆਂ ਤਰੀਕਾਂ ਨੂੰ ਲੈ ਕੇ ਹਰ ਸਾਲ ਵਿਵਾਦ ਖੜ੍ਹਾ ਹੁੰਦਾ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਦਿਹਾੜੇ ਮਨਾਉਂਦੀ ਹੈ ਜਦ ਕਿ ਸ਼੍ਰੋਮਣੀ ਕਮੇਟੀ ਨਾਨਕਸ਼ਾਹੀ ਕੈਲੰਡਰ ਨੂੰ ਮੁੱਖ ਰੱਖ ਕੇ ਇਹ ਪੁਰਬ ਮਨਾਉਂਦੀ ਹੈ। ਪੰਜਾਬ ਵਿਚ ਵੀ ਕੁਝ ਸਿੱਖ ਜਥੇਬੰਦੀਆਂ ਦੋਵਾਂ ਕੈਲੰਡਰਾਂ ਮੁਤਾਬਕ ਪੁਰਬ ਮਨਾਉਂਦੀਆਂ ਹਨ। ਇਸ ਕਾਰਨ ਅਜਿਹੇ ਵਿਵਾਦ ਹਰ ਸਾਲ ਉਪਜਦੇ ਹਨ। ਸਿੱਖ ਜਥੇਬੰਦੀਆਂ ਕਈ ਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲ ਇਹ ਮਸਲਾ ਉਠਾ ਚੁੱਕੀਆਂ ਹਨ ਪਰ ਇਹ ਵਿਵਾਦ ਕਿਸੇ ਬੰਨ੍ਹੇ ਲੱਗਣ ਦੀ ਥਾਂ ਹੋਰ ਉਲਝਾ ਰਿਹਾ ਹੈ।
First published: June 8, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ