ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਆਨਲਾਈਨ ਮੂਰਤੀਆਂ ਵੇਚਣ ਵਾਲੀਆਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ

News18 Punjab
Updated: June 12, 2019, 12:28 PM IST
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਆਨਲਾਈਨ ਮੂਰਤੀਆਂ ਵੇਚਣ ਵਾਲੀਆਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ
News18 Punjab
Updated: June 12, 2019, 12:28 PM IST
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜ਼ੋਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਦੋਵੇਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਕੰਪਨੀਆਂ ਵੱਲੋਂ ਜਾਣਬੁਝ ਕੀਤੀ ਗਈ ਹਰਕਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਖ਼ਿਲਾਫ਼ ਐਸਜੀਪੀਸੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਇਸ ਤੋਂ ਪਹਿਲਾਂ ਵੀ ਐਮਾਜ਼ੋਨ ਕੰਪਨੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਬੇਅਦਬੀ ਕੀਤੀ ਸੀ, ਉਸ ਵੇਲੇ ਵੀ SGPC ਨੇ ਸਖ਼ਤ ਨੋਟਿਸ ਲਿਆ ਸੀ ਤੇ ਕੰਪਨੀ ਨੇ ਮੁਆਫ਼ੀ ਮੰਗ ਲਈ ਸੀ। ਹੁਣ ਫਿਰ ਇਸ ਕੰਪਨੀ ਨੇ ਮੂਰਤੀ ਪੂਜਾ ਦੇ ਰੁਝਾਨ ਨੂੰ ਗੁਰੂ ਸਾਹਿਬ ਦੀਆਂ ਮੂਰਤੀਆਂ ਨਾਲ ਜੋੜਿਆ ਹੈ।

ਲੌਂਗੋਵਾਲ ਨੇ ਕਿਹਾ ਕਿ ਸਿੱਖ ਕੇਵਲ ਇੱਕ ਅਕਾਲ ਪੁਰਖ ਤੇ ਗੁਰੂ ਸਾਹਿਬਾਨ ਦੇ ਉਪਦੇਸ਼, ਗੁਰਬਾਣੀ ਨੂੰ ਹੀ ਮੰਨਦੇ ਹਨ ਤੇ ਸਿੱਖੀ ਅੰਦਰ ਮੂਰਤੀ ਪੂਜਾ ਦੀ ਕੋਈ ਥਾਂ ਨਹੀਂ। ਇਸ ਲਈ ਗੁਰੂਆਂ ਦੀਆਂ ਮੂਰਤੀਆਂ ਵੇਚ ਕੇ ਸਿੱਖ ਸਿਧਾਂਤਾਂ ਦੀ ਵਿਲੱਖਣਤਾ ਨੂੰ ਸੱਟ ਮਾਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਕੰਪਨੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ ਤੇ ਜੇ ਇਨ੍ਹਾਂ ਨੇ ਤੁਰਤ ਵੈੱਬਸਾਈਟ ਤੋਂ ਗੁਰੂ ਸਾਹਿਬ ਦੀਆਂ ਮੂਰਤੀਆਂ ਨਾ ਹਟਾਈਆਂ ਤਾਂ ਇਨ੍ਹਾਂ ਖ਼ਿਲਾਫ਼ ਸਿਵਲ ਤੇ ਫ਼ੌਜਦਾਰੀ ਕਾਰਵਾਈ ਕੀਤੀ ਜਾਵੇਗੀ।
First published: June 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...