ਸ਼ਾਹਰੁਖ ਦੀ ਫਿਲਮ 'ਜ਼ੀਰੋ' ਵਿਚ ਕਿਰਪਾਨ ਪਾਉਣ 'ਤੇ ਵਿਵਾਦ, ਮਾਮਲਾ ਦਰਜ

Gurwinder Singh
Updated: November 5, 2018, 9:05 PM IST
ਸ਼ਾਹਰੁਖ ਦੀ ਫਿਲਮ 'ਜ਼ੀਰੋ' ਵਿਚ ਕਿਰਪਾਨ ਪਾਉਣ 'ਤੇ ਵਿਵਾਦ, ਮਾਮਲਾ ਦਰਜ
Gurwinder Singh
Updated: November 5, 2018, 9:05 PM IST
ਸ਼ਾਹਰੁਖ ਖ਼ਾਨ ਦੀ ਫਿਲਮ 'ਜ਼ੀਰੋ' ਦੇ ਪ੍ਰੋਮੋ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਵਿਚ ਸ਼ਾਹਰੁਖ ਖ਼ਾਨ ਦੇ ਕਿਰਪਾਨ ਪਹਿਨਣ 'ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਜਿਸ ਪਿੱਛੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿਰਸਾ ਨੇ ਅਦਾਕਾਰ ਸ਼ਾਹਰੁਖ ਖ਼ਾਨ ਦੇ ਕਿਰਪਾਨ ਪਹਿਨਣ 'ਤੇ ਇਤਰਾਜ਼ ਜਤਾਇਆ ਹੈ ਅਤੇ ਸ਼ਾਹਰੁਖ ਖ਼ਾਨ ਅਤੇ ਕੁਝ ਹੋਰ ਲੋਕਾਂ ਖ਼ਿਲਾਫ਼ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਇਆ। ਸਿਰਸਾ ਨੇ ਪ੍ਰੋਮੋ ਉਤੇ ਤੁਰਤ ਰੋਕ ਲਾਉਣ ਦੀ ਮੰਗ ਕੀਤੀ ਹੈ।

ਦਰਅਸਲ, ਫ਼ਿਲਮ ਦੇ ਪੋਸਟਰ ਵਿੱਚ ਸ਼ਾਹਰੁਖ ਖ਼ਾਨ ਨੇ ਗਾਤਰਾ (ਕਿਰਪਾਨ) ਪਹਿਨਿਆ ਹੋਇਆ ਹੈ। ਇਸੇ ਪੋਸਟਰ 'ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਨੇ ਵਿਰੋਧ ਜਤਾਇਆ ਹੈ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਫ਼ਿਲਮ ਦੇ ਪੋਸਟਰ ਵਿਚ ਸ਼ਾਹਰੁਖ ਨੰਗੇ ਸਰੀਰ 'ਤੇ ਨੋਟਾਂ ਦਾ ਹਾਰ ਪਹਿਨੀ ਤੇ ਗਲ ਵਿਚ ਗਾਤਰਾ ਪਹਿਨੇ ਹੋਏ ਦਿਖਾਈ ਦੇ ਰਹੇ ਹਨ। ਗਾਤਰਾ ਜਾਂ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ। ਇਸ ਨੂੰ ਮਜ਼ਾਕੀਆ ਤਰੀਕੇ ਵਿਚ ਦਿਖਾਏ ਜਾਣ 'ਤੇ ਸਿੱਖਾਂ ਨੂੰ ਇਤਰਾਜ਼ ਹੈ।

ਡੀਐਸਜੀਐਮਸੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਇਕ ਪੱਤਰ ਜਾਰੀ ਕਰਦਿਆਂ ਲਿਖਿਆ ਹੈ ਕਿ ਫ਼ਿਲਮਾਂ ਵਿਚ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਦੀ ਭੇੜ ਚਾਲ ਹੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਫ਼ਿਲਮ ਮਨਮਰਜ਼ੀਆਂ ਵਿਚ ਵੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਤਸਵੀਰਾਂ ਨੂੰ ਦਿਖਾਇਆ ਗਿਆ ਸੀ। ਰਾਣਾ ਨੇ ਫ਼ਿਲਮ ਨਿਰਮਾਤਾਵਾਂ ਅਤੇ ਸ਼ਾਹਰੁਖ ਖ਼ਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਇਸ ਪੋਸਟਰ ਨੂੰ ਵਾਪਸ ਲਿਆ ਜਾਵੇ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਫ਼ਿਲਮ ਰਿਲੀਜ਼ ਨਹੀਂ ਹੋਣ ਦਿੱਤੀ ਜਾਵੇਗੀ।

 
First published: November 5, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ