12ਵੀਂ ਦੀ ਇਤਿਹਾਸ ਦੀ ਕਿਤਾਬ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਰੱਦ ਕੀਤਾ ਐਕਸ਼ਨ


Updated: May 14, 2018, 4:23 PM IST
12ਵੀਂ ਦੀ ਇਤਿਹਾਸ ਦੀ ਕਿਤਾਬ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਰੱਦ ਕੀਤਾ ਐਕਸ਼ਨ

Updated: May 14, 2018, 4:23 PM IST
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪਾਠ ਪੁਸਤਕ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿਤਸਰ ਵਿਖੇ ਕੀਤਾ ਜਾਣ ਵਾਲਾ ਪੰਥਕ ਇਕੱਠ ਰੱਦ ਕਰ ਦਿੱਤਾ ਗਿਆ ਹੈ।

ਇਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 7 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਨੂੰ 10 ਦਿਨਾਂ ’ਚ ਕਿਤਾਬ ਵਾਪਸ ਲੈਣ ਦਾ ਸਮਾਂ ਦਿੱਤਾ ਗਿਆ ਸੀ ਅਤੇ ਕਿਤਾਬ ਵਾਪਸ ਨਾ ਲੈਣ ਦੀ ਸੂਰਤ ਵਿਚ 19 ਮਈ ਨੂੰ ਸਮੂਹ ਸਿੱਖ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਬੁਲਾਉਣ ਦਾ ਐਲਾਨ ਕੀਤਾ ਸੀ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਵਿਵਾਦਤ ਕਿਤਾਬ ’ਤੇ ਰੋਕ ਲਗਾਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ 19 ਮਈ ਨੂੰ ਹੋਣ ਵਾਲਾ ਪੰਥਕ ਇਕੱਠ ਵੀ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਤਾਬ ਨੂੰ ਲੈ ਕੇ ਸਿੱਖ ਜਗਤ ਅੰਦਰ ਭਾਰੀ ਰੋਸ ਦੀ ਭਾਵਨਾ ਸੀ ਅਤੇ ਸਿੱਖ ਕੌਮ ਵੱਲੋਂ ਕੀਤੇ ਸਮੂਹਿਕ ਜਤਨਾਂ ਤੋਂ ਬਾਅਦ ਪੰਜਾਬ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਿਆ ਹੈ।
First published: May 14, 2018
ਹੋਰ ਪੜ੍ਹੋ
ਅਗਲੀ ਖ਼ਬਰ